ਸੜਕ ਹਾਦਸੇ ’ਚ ਜ਼ਖਮੀ
ਲੁਧਿਆਣਾ: ਥਾਣਾ ਸਰਾਭਾ ਨਗਰ ਦੇ ਇਲਾਕੇ ਪੱਖੋਵਾਲ ਪੁਲ ’ਤੇ ਇੱਕ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਤੋਸ਼ ਕੁਮਾਰ ਵਾਸੀ ਸ਼ਿਮਲਾਪੁਰੀ ਨੇ ਦੱਸਿਆ...
Advertisement
ਲੁਧਿਆਣਾ: ਥਾਣਾ ਸਰਾਭਾ ਨਗਰ ਦੇ ਇਲਾਕੇ ਪੱਖੋਵਾਲ ਪੁਲ ’ਤੇ ਇੱਕ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਤੋਸ਼ ਕੁਮਾਰ ਵਾਸੀ ਸ਼ਿਮਲਾਪੁਰੀ ਨੇ ਦੱਸਿਆ ਹੈ ਕਿ ਉਹ ਆਪਣੇ ਮੋਟਰਸਾਈਕਲ ’ਤੇ ਨਿੱਜੀ ਕੰਮਕਾਰ ਸਬੰਧੀ ਕਿਧਰੇ ਜਾ ਰਿਹਾ ਸੀ ਤਾਂ ਪੱਖੋਵਾਲ ਪੁਲ ਕੋਲ ਇੱਕ ਕਾਰ ਦੇ ਡਰਾਈਵਰ ਸੁਨੀਲ ਸਿੰਘ ਵਾਸੀ ਪਿੰਡ ਡੇਹਲੋਂ ਨੇ ਆਪਣੀ ਕਾਰ ਤੇਜ਼ ਰਫ਼ਤਾਰੀ ਅਤੇ ਅਣਗਹਿਲੀ ਨਾਲ ਚਲਾ ਕੇ ਉਸ ਨੂੰ ਫੇਟ ਮਾਰੀ, ਜਿਸ ਨਾਲ ਉਹ ਹੇਠਾਂ ਡਿੱਗ ਪਿਆ ਅਤੇ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ ਅਤੇ ਮੋਟਰਸਾਈਕਲ ਦਾ ਵੀ ਨੁਕਸਾਨ ਹੋਇਆ। ਕਾਰ ਚਾਲਕ ਆਪਣੀ ਕਲ ਮੌਕੇ ’ਤੇ ਛੱਡ ਕੇ ਫਰਾਰ ਹੋ ਗਿਆ। ਥਾਣੇਦਾਰ ਪਰਸ਼ੋਤਮ ਲਾਲ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸਦੀ ਕਾਰ ਕਬਜ਼ੇ ਵਿੱਚ ਲੈ ਲਈ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×

