ਆਯੂਸ਼ਮਾਨ ਆਰੋਗਿਆ ਕੇਂਦਰਾਂ ਦੀ ਜਾਂਚ
ਸੀਨੀਅਰ ਮੈਡੀਕਲ ਅਫਸਰ ਡਾ. ਅਮਨ ਸ਼ਰਮਾ ਸੀ.ਐਚ.ਸੀ ਹਠੂਰ ਨੇ ਅੱਜ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਆਯੂਸ਼ਾਨ ਆਰੋਗਿਆ ਕੇਂਦਰ ਪਿੰਡ ਚੀਮਨਾ, ਮਲਕ ਤੇ ਕੋਠੇ ਸ਼ੇਰਜੰਗ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਆਮ ਲੋਕਾਂ ਤੱਕ ਸੂਬਾ ਸਰਕਾਰ ਵੱਲੋਂ ਮਿਲਦੀਆਂ ਮੁਫਤ ਸਹੂਲਤਾਂ ਦੇਣ ਵਿੱਚ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਦੀ ਲਾਪਰਵਾਹੀ ਅਤੇ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਆਖਿਆ ਕਿ ਭਾਵੇਂ ਤਿੰਨਾਂ ਕੇਂਦਰਾਂ ਤੇ ਤਾਇਨਾਤ ਸਟਾਫ ਦਾ ਕੰਮ ਤਸੱਲੀਬਖਸ਼ ਪਾਇਆ ਗਿਆ ਹੈ। ਫਿਰ ਵੀ ਉਨ੍ਹਾਂ ਮੁਲਾਜ਼ਮਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਦੀ ਸਲਾਹ ਦਿੱਤੀ।ਉਨ੍ਹਾਂ ਆਖਿਆ ਕਿ ਜਿਸ ਮਕਸਦ ਨਾਲ ਸੂਬਾ ਸਰਕਾਰ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਦਿਨ ਰਾਤ ਫਿਕਰਮੰਦ ਹੈ।ਉਸੇ ਤਰ੍ਹਾਂ ਮੁਲਾਜਮਾਂ ਦਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਅਤੇ ਪਿੰਡਾਂ ਵਿੱਚ ਕੰਮ ਕਰ ਰਹੇ ਕੇਂਦਰਾਂ ਤੋਂ ਮਿਲ ਰਹੀਆਂ, ਸਿਹਤ ਸਹੂਲਤਾਂ ਬਾਰੇ ਜਾਣੂ ਕਰਵਾਉਣ ਅਤੇ ਬਣਦੀਆਂ ਸਹੂਲਤਾਂ ਉਨ੍ਹਾਂ ਤੱਕ ਪਹੁੰਚਾਉਣ ਵਿੱਚ ਮਦਦ ਕਰਨ। ਇਸ ਮੌਕੇ ਹੈਲਥ ਫੀਮੇਲ ਵਰਕਰ ਕਰਮਜੀਤ ਕੌਰ,ਸਤਨਾਮ ਸਿੰਘ ਅਤੇ ਪ੍ਰਕਾਸ਼ ਕੌਰ ਹਾਜ਼ਰ ਸਨ।