ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਜੁਲਾਈ
ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲ੍ਹ ਜਾ ਰਹੇ ਹਨ। ਇੰਨਾਂ ਕਲੀਨਿਕਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਹਿਤਿੰਦਰ ਕੌਰ ਕਲੇਰ ਵੱਲੋਂ ਅੱਜ ਸਥਾਨਕ ਢੰਡਾਰੀ ਕਲਾ ਫਲੈਟਸ, ਫੋਕਲ ਪੁਆਇੰਟ, ਟਰਾਂਸਪੋਰਟ ਨਗਰ ਅਤੇੇ ਮੈਟਰੋ ਰੋਡ ਦਾ ਦੌਰਾ ਕੀਤਾ ਗਿਆ। ਸਿਵਲ ਸਰਜਨ ਵੱਲੋਂ ਪੀਡਬਲਿਊਡੀ ਅਧਿਕਾਰੀਆਂ ਨੂੰ ਆਮ ਆਦਮੀ ਕਲੀਨਿਕਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਆਮ ਲੋਕਾਂ ਨੂੰ ਛੋਟੇ-ਮੋਟੇ ਇਲਾਜਾਂ ਦੇ ਲਈ ਦੂਰ-ਦੁਰਾਡੇ ਦੇ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ।