ਸਮਰਾਲਾ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨੇ ਅੱਜ ਸਮਰਾਲਾ ਦੀ ਅਦਾਲਤ ਦਾ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ, ਡਿਪਟੀ ਕਮਿਸਨਰ ਸਾਕਸ਼ੀ ਸਾਹਨੀ, ਖੰਨਾ ਦੇ ਐੱਸਐੱਸਪੀ ਅਮਨੀਤ ਕੌਂਡਲ ਨੇ ਕਾਰਜਕਾਰੀ ਚੀਫ ਜਸਟਿਸ ਦਾ ਸਮਰਾਲਾ ਪੁੱਜਣ ’ਤੇ ਸਵਾਗਤ ਕੀਤਾ। ਉਥੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਕਾਰਜਕਾਰੀ ਚੀਫ ਜਸਟਿਸ ਨੇ ਸਮਰਾਲਾ ਦੀਆਂ ਅਦਾਲਤਾਂ ਦਾ ਦੌਰਾ ਕਰਦਿਆਂ ਜੱਜਾਂ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਇਲਾਵਾ ਜਸਟਿਸ ਜੀਐੱਸ ਸੰਧਾਵਾਲੀਆ ਨੇ ਬਾਰ ਰੂਮ ਦਾ ਵੀ ਦੌਰਾ ਕੀਤਾ ਅਤੇ ਬਾਰ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਦਾ ਭਰੋਸਾ ਦਿੱਤਾ। -ਪੱਤਰ ਪ੍ਰੇਰਕ