ਬਾਬੇ ਨਾਨਕ ਦੀਆਂ ਸਿਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ
ਇਥੇ ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮਾਗਮ ਕਰਵਾਇਆ, ਜਿਸ ਦੀ ਸ਼ੁਰੂਆਤ ਪ੍ਰਭਾਤ ਫੇਰੀ ਨਾਲ ਕੀਤੀ ਗਈ। ਸਕੂਲ ਵਿਦਿਆਰਥੀਆਂ ਅਤੇ ਸਟਾਫ਼ ਨੇ ਰਲ ਕੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ...
Advertisement
ਇਥੇ ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮਾਗਮ ਕਰਵਾਇਆ, ਜਿਸ ਦੀ ਸ਼ੁਰੂਆਤ ਪ੍ਰਭਾਤ ਫੇਰੀ ਨਾਲ ਕੀਤੀ ਗਈ। ਸਕੂਲ ਵਿਦਿਆਰਥੀਆਂ ਅਤੇ ਸਟਾਫ਼ ਨੇ ਰਲ ਕੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ। ਬੱਚਿਆਂ ਨੇ ਸ਼ਬਦ ਗਾਇਨ ਅਤੇ ਕਵਿਤਾਵਾਂ ਸੁਣਾਈਆਂ। ਇਸ ਮੌਕੇ ਗੁਰੂ ਨਾਨਕ ਦੇਵ ਦੇ ਜੀਵਨ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ। ਪ੍ਰਿੰਸੀਪਲ ਰੁਪਾਲੀ ਕਟਾਰੀਆ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।
Advertisement
Advertisement
