ਗੁਰੂ ਤੇਗ ਬਹਾਦਰ ਦੇ ਜੀਵਨ ਤੋਂ ਸੇਧ ਲਈ ਪ੍ਰੇਰਿਆ
ਸਰਕਾਰੀ ਕਾਲਜ ਕਰਮਸਰ (ਰਾੜਾ ਸਾਹਿਬ) ਵਿੱਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਲਜ ਦੇ ਆਈ ਕਿਊ ਏ ਸੀ ਅਤੇ ਐੱਨ ਐੱਸ ਐੱਸ ਵਿਭਾਗ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਮੁਹੰਮਦ ਇਰਫ਼ਾਨ ਦੀ ਅਗਵਾਈ ਹੇਠ ਭਾਸ਼ਣ ਕਰਵਾਇਆ ਗਿਆ।...
Advertisement
ਸਰਕਾਰੀ ਕਾਲਜ ਕਰਮਸਰ (ਰਾੜਾ ਸਾਹਿਬ) ਵਿੱਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਲਜ ਦੇ ਆਈ ਕਿਊ ਏ ਸੀ ਅਤੇ ਐੱਨ ਐੱਸ ਐੱਸ ਵਿਭਾਗ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਮੁਹੰਮਦ ਇਰਫ਼ਾਨ ਦੀ ਅਗਵਾਈ ਹੇਠ ਭਾਸ਼ਣ ਕਰਵਾਇਆ ਗਿਆ। ਭਾਸ਼ਣ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਜਸਪ੍ਰੀਤ ਕੌਰ ਸੰਧੂ ਮੁੱਖ ਬੁਲਾਰੇ ਸ਼ਾਮਲ ਸਨ। ਪ੍ਰਿੰਸੀਪਲ ਡਾ. ਮੁਹੰਮਦ ਇਰਫ਼ਾਨ ਨੇ ਸਮਾਗਮ ਦੇ ਆਰੰਭ ਵਿੱਚ ਗੁਰੂ ਸਾਹਿਬ ਦੀ ਸ਼ਹਾਦਤ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬਲਿਦਾਨ ਤੋਂ ਸੇਧ ਲੈਣ ਲਈ ਪ੍ਰੇਰਿਆ। ਡਾ. ਜਸਪ੍ਰੀਤ ਕੌਰ ਸੰਧੂ ਨੇ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਬਾਰੇ ਬਹੁਤ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਗੁਰੂ ਸਾਹਿਬ ਦੀ ਯੁੱਧ ਕੁਸ਼ਲਤਾ, ਤਿਆਗ, ਨਿਮਰਤਾ ਅਤੇ ਪ੍ਰਕਾਸ਼ ਧਾਰਨ ਤੋਂ ਲੈ ਕੇ ਸ਼ਹਾਦਤ ਤੱਕ ਦੇ ਇਤਿਹਾਸ ’ਤੇ ਚਾਨਣਾ ਪਾਇਆ। ਉਨ੍ਹਾਂ ਇਹ ਤੱਥ ਪੇਸ਼ ਕੀਤਾ ਕਿ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਨੇ ਖਾਲਸਾ ਰਾਜ ਦੀ ਨੀਂਹ ਉਸਾਰਨ ’ਚ ਵੱਡਾ ਯੋਗਦਾਨ ਪਾਇਆ। ਸਮਾਗਮ ਦੇ ਅੰਤ ਵਿੱਚ ਐੱਨ ਐੱਸ ਐੱਸ ਇੰਚਾਰਜ ਪ੍ਰੋ. ਜੋਗਿੰਦਰ ਸਿੰਘ ਨੇ ਧੰਨਵਾਦੀ ਸ਼ਬਦ ਆਖੇ। ਮੰਚ ਸੰਚਾਲਨ ਦਾ ਕਾਰਜ ਪ੍ਰੋ. ਇੰਦਰਪਾਲ ਸਿੰਘ ਨੇ ਕੀਤਾ। ਸਮਾਗਮ ਵਿੱਚ ਪ੍ਰੋ. ਗੁਰਦਿੱਤ ਸਿੰਘ, ਪ੍ਰੋ. ਸੁਖਜੀਤ ਸਿੰਘ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਹਰਮਨਦੀਪ ਕੌਰ ਤੇ ਪ੍ਰੋ. ਰਮਨਦੀਪ ਕੌਰ ਆਦਿ ਹਾਜ਼ਰ ਸਨ।
Advertisement
Advertisement
