ਅੰਤਰ-ਕਲਾਸ ਕਾਵਿ ਉਚਾਰਨ ਮੁਕਾਬਲਾ ਕਰਾਇਆ
ਇਥੇ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ’ਚ ਗੁਰੂ ਤੇਗ ਬਹਾਦਰ ਦੀ 350ਵੀਂ ਸ਼ਹਾਦਤ ਵਰ੍ਹੇਗੰਢ ਨੂੰ ਸਮਰਪਿਤ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਅਤੇ ਡਾ. ਸੀਮਾ ਰਾਣੀ ਦੀ ਅਗਵਾਈ ਵਿੱਚ ਅੰਤਰ ਕਲਾਸ ਕਾਵਿ ਉਚਾਰਨ ਮੁਕਾਬਲਾ ਕਰਵਾਇਆ...
Advertisement
ਇਥੇ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ’ਚ ਗੁਰੂ ਤੇਗ ਬਹਾਦਰ ਦੀ 350ਵੀਂ ਸ਼ਹਾਦਤ ਵਰ੍ਹੇਗੰਢ ਨੂੰ ਸਮਰਪਿਤ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਅਤੇ ਡਾ. ਸੀਮਾ ਰਾਣੀ ਦੀ ਅਗਵਾਈ ਵਿੱਚ ਅੰਤਰ ਕਲਾਸ ਕਾਵਿ ਉਚਾਰਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਤਕਰੀਬਨ 30 ਵਿਦਿਆਰਥਣਾਂ ਨੇ ਹਿੱਸਾ ਲਿਆ। ਮੁਕਾਬਲੇ ਵਿੱਚ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਸਾਹਿਬ ਗੁਰੂ ਤੇਗ ਬਹਾਦਰ ਦੇ ਜੀਵਨ ’ਤੇ ਚਾਨਣਾ ਪਾਉਂਦਿਆ ਆਪਣੇਂ ਬਹੁਮੁੱਲੇ ਵਿਚਾਰ ਪੇਸ਼ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਗ੍ਰਹਿਣ ਕਰਨ ਲਈ ਪ੍ਰੇਰਿਆ ਅਤੇ ਜੇਤੂਆਂ ਨੂੰ ਵਧਾਈ ਦਿੱਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰਾਂ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।-ਖੇਤਰੀ ਪ੍ਰਤੀਨਿਧ
Advertisement
Advertisement
