DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਤਰ-ਕਾਲਜ ਆਈ ਟੀ ਮੁਕਾਬਲਾ ਕਰਵਾਇਆ

ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਸਾਇੰਸ ਦਿਵਸ ਨੂੰ ਸਮਰਪਿਤ ਅੰਤਰ-ਕਾਲਜ ਆਈ ਟੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪੋਸਟਰ ਬਣਾਉਣ, ਟਾਈਪਿੰਗ ਮਾਸਟਰ, ਵੈੱਬਸਾਈਟ ਡਿਜ਼ਾਈਨਿੰਗ ਅਤੇ ਲੋਗੋ ਡਿਜ਼ਾਈਨਿੰਗ ਸਣੇ ਕਈ ਮੁਕਾਬਲੇ ਕਰਵਾਏ ਗਏ।...

  • fb
  • twitter
  • whatsapp
  • whatsapp
featured-img featured-img
ਜੇਤੂ ਵਿਦਿਆਰਥੀ ਕਾਲਜ ਪ੍ਰਬੰਧਕਾਂ ਨਾਲ। -ਫੋਟੋ: ਬਸਰਾ
Advertisement

ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਸਾਇੰਸ ਦਿਵਸ ਨੂੰ ਸਮਰਪਿਤ ਅੰਤਰ-ਕਾਲਜ ਆਈ ਟੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪੋਸਟਰ ਬਣਾਉਣ, ਟਾਈਪਿੰਗ ਮਾਸਟਰ, ਵੈੱਬਸਾਈਟ ਡਿਜ਼ਾਈਨਿੰਗ ਅਤੇ ਲੋਗੋ ਡਿਜ਼ਾਈਨਿੰਗ ਸਣੇ ਕਈ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਪ੍ਰਬੰਧਕੀ ਕੌਂਸਲ ਦੇ ਪ੍ਰਧਾਨ ਡਾ. ਐੱਸ ਪੀ ਸਿੰਘ, ਜਨਰਲ ਸਕੱਤਰ ਹਰਸ਼ਰਨ ਸਿੰਘ ਨਰੂਲਾ ਅਤੇ ਪ੍ਰਿੰਸੀਪਲ ਪ੍ਰੋ. ਆਰਕੇ ਮਲਹੋਤਰਾ ਨੇ ਵਿਭਾਗ ਵੱਲੋਂ ਵਿਦਿਆਰਥੀਆਂ ਵਿੱਚ ਡਿਜੀਟਲ ਯੋਗਤਾ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਦੀ ਸ਼ਲਾਘਾ ਕੀਤੀ। ਵਿਭਾਗ ਦੀ ਮੁਖੀ ਡਾ. ਆਸ਼ਾ ਰਾਣੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿੱਚ ਨਵੀਂ ਸੋਚ ਵਿਕਸਤ ਕਰਨ ਅਤੇ ਤਕਨੀਕੀ ਹੁਨਰ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰੋ. ਸ਼ਰਨਜੀਤ ਕੌਰ, ਡਾ. ਮਨਦੀਪ ਕੌਰ ਅਤੇ ਪ੍ਰੋ. ਗੁਰਪ੍ਰੀਤ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ।

Advertisement

Advertisement

Advertisement
×