ਅੰਤਰ-ਸਕੂਲ ਸ਼ਬਦ ਗਾਇਨ ਮੁਕਾਬਲੇ ਕਰਵਾਏ
ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ‘ਨਿਰਮਲ ਸਿੰਘ ਵਾਲੀਆ ਯਾਦਗਾਰੀ’ ਅੰਤਰ-ਸਕੂਲ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿੱਚ ਵੱਖ-ਵੱਖ ਸੀ ਬੀ ਐੱਸ ਈ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਦਾ ਸ਼ਬਦ ਦੇ ਰੂਪ ਵਿੱਚ ਗਾਇਨ...
Advertisement
ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ‘ਨਿਰਮਲ ਸਿੰਘ ਵਾਲੀਆ ਯਾਦਗਾਰੀ’ ਅੰਤਰ-ਸਕੂਲ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿੱਚ ਵੱਖ-ਵੱਖ ਸੀ ਬੀ ਐੱਸ ਈ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਦਾ ਸ਼ਬਦ ਦੇ ਰੂਪ ਵਿੱਚ ਗਾਇਨ ਕੀਤਾ ਗਿਆ। ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦ ਦਿਹਾੜੇ ਨੂੰ ਸਮਰਪਿਤ ਇਸ ਮੁਕਾਬਲੇ ਵਿੱਚ ਪ੍ਰੋ. ਲਖਵਿੰਦਰ ਕੌਰ ਅਤੇ ਨਿਰਮਲਜੀਤ ਕੌਰ ਨੇ ਜੱਜਾਂ ਦੀ ਭੂਮਿਕਾ ਨਿਭਾਈ। ਜੇਤੂ ਰਹੀਆਂ ਟੀਮਾਂ ਨੂੰ ਇਨਾਮੀ ਰਾਸ਼ੀ ਦੇ ਚੈੱਕ, ਸਰਟੀਫਿਕੇਟ ਅਤੇ ਟਰਾਫੀਆਂ ਇਨਾਮ ਵਜੋਂ ਦਿੱਤੀਆਂ ਗਈਆਂ। ਮੇਜ਼ਬਾਨ ਸਕੂਲ ਹੋਣ ਦੇ ਨਾਤੇ ਸਪਰਿੰਗ ਡੇਲ ਸਕੂਲ ਦੀ ਟੀਮ ਨੇ ਮੁਕਾਬਲੇ ਵਿੱਚ ਸਿਰਫ਼ ਹਿੱਸਾ ਹੀ ਲਿਆ। ਇਸ ਦੌਰਾਨ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਮਾਡਲ ਟਾਊਨ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ 11,000 ਰੁਪਏ, ਬੀ ਸੀ ਐੱਮ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਾਸ਼ਤਰੀ ਨਗਰ ਨੇ ਦੂਜੇ ਸਥਾਨ ’ਤੇ ਰਹਿ ਕੇ 7100 ਰੁਪਏ ਜਦਕਿ ਆਤਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਤਮ ਨਗਰ ਦੀ ਟੀਮ ਨੇ ਤੀਜੇ ਸਥਾਨ ’ਤੇ ਰਹਿ ਕੇ 5100 ਰੁਪਏ ਦੀ ਇਨਾਮੀ ਰਾਸ਼ੀ ਜਿੱਤੀ। ਇਸੇ ਤਰ੍ਹਾਂ ਸਿਫਾਈ ਇੰਟਰਨੈਸ਼ਨਲ ਸਕੂਲ ਦੀ ਟੀਮ ਨੂੰ ਹੌਸਲਾ ਵਧਾਉ ਇਨਾਮ ਅਤੇ 3100 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਸਕੂਲ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਆਈਆਂ ਸਾਰੀਆਂ ਟੀਮਾਂ ਦਾ ਧੰਨਵਾਦ ਕੀਤਾ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਚੇਅਰਮੈਨ ਨਿਰਮਲ ਸਿੰਘ ਨੂੰ ਵਾਲੀਆ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਕੂਲ ਦੇ ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਜੇਤੂ ਰਹੀਆਂ ਟੀਮਾਂ ਨੂੰ ਵਧਾਈ ਦਿੱਤੀ।
Advertisement
Advertisement
