ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੀ ਐਨ ਕੇ ਸੀ ਡਬਲਿਊ ਤੇ ਖਾਲਸਾ ਕਾਲਜ ’ਚ ਕੌਮਾਂਤਰੀ ਲੋਕਤੰਤਰ ਦਿਵਸ ਮਨਾਇਆ

ਲਘੂ ਫਿਲਮ ‘ਦਿ ਸਟੋਰੀ ਆਫ ਡੈਮੋਕ੍ਰੇਟਿਕ ਇੰਡੀਆ’ ਦਿਖਾਈ
Advertisement

ਸ਼ਹਿਰ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਕੌਮਾਂਤਰੀ ਲੋਕਤੰਤਰ ਦਿਵਸ ਮਨਾਇਆ ਗਿਆ। ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ, ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈੱਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਨੇ ਕਾਲਜ ਕੈਂਪਸ ਵਿੱਚ ਉਕਤ ਦਿਵਸ ਮਨਾਇਆ। ਸੰਯੁਕਤ ਰਾਸ਼ਟਰ ਦੁਆਰਾ 2007 ਤੋਂ ਅਧਿਕਾਰਤ ਤੌਰ ’ਤੇ ਮਾਨਤਾ ਪ੍ਰਾਪਤ ਅੰਤਰਰਾਸ਼ਟਰੀ ਲੋਕਤੰਤਰ ਦਿਵਸ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਾਗਰਿਕਾਂ ਦੀ ਭਾਗੀਦਾਰੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਗਿਆ। ਰਾਜਨੀਤੀ ਵਿਗਿਆਨ ਵਿਭਾਗ ਦੀ ਮੁਖੀ ਲੈਫਟੀਨੈਂਟ ਸੁਖਜੀਤ ਕੌਰ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਅਤੇ ਲੋਕਤੰਤਰ ਦੇ ਬੁਨਿਆਦੀ ਸਿਧਾਂਤਾਂ ਬਾਰੇ ਚਾਨਣਾ ਪਾਇਆ ਅਤੇ ਅੱਜ ਦੇ ਸਮਾਜ ਵਿੱਚ ਉਨ੍ਹਾਂ ਦੀ ਸਾਰਥਕਤਾ ’ਤੇ ਜ਼ੋਰ ਦਿੱਤਾ।

ਕਾਲਜ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਸਮਾਨਤਾ, ਆਜ਼ਾਦੀ ਅਤੇ ਨਿਆਂ ਵਰਗੇ ਮੁੱਖ ਲੋਕਤੰਤਰੀ ਆਦਰਸ਼ ਬਰਾਬਰੀ ਵਾਲੇ ਸਮਾਜ ਦੇ ਨਿਰਮਾਣ ਲਈ ਕਿਵੇਂ ਜ਼ਰੂਰੀ ਹਨ। ਉਨ੍ਹਾਂ ਨੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ, ਭਾਰਤ ਦੇ ਕੰਮਕਾਜ ਬਾਰੇ ਵੀ ਸੂਝਵਾਨ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਆਪਣੇ ਨਿੱਜੀ ਅਤੇ ਨਾਗਰਿਕ ਜੀਵਨ ਵਿੱਚ ਇਨ੍ਹਾਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ।

Advertisement

ਖਾਲਸਾ ਕਾਲਜ ਫਾਰ ਵਿਮੈੱਨ ਵਿੱਚ ਵੀ ਪੋਲੀਟੀਕਲ ਸਾਇੰਸ ਵਿਭਾਗ ਵੱਲੋਂ ਕਰਵਾਏ ਸਮਾਗਮ ਵਿੱਚ ‘ਦਿ ਸਟੋਰੀ ਆਫ ਡੈਮੋਕ੍ਰੇਟਿਕ ਇੰਡੀਆ’ ਲਘੂ ਫਿਲਮ ਦਿਖਾਈ ਗਈ। ਇਸ ਵਿੱਚ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਭਾਰਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਕਮਲਜੀਤ ਗਰੇਵਾਲ ਨੇ ਵਿਭਾਗ ਵੱਲੋਂ ਕਰਵਾਏ ਇਸ ਸਮਾਗਮ ਲਈ ਵਧਾਈ ਦਿੱਤੀ।

Advertisement
Show comments