ਪੱਤਰ ਪ੍ਰੇਰਕ
ਦੋਰਾਹਾ, 5 ਅਕਤੂਬਰ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਕੌਮਾਂਤਰੀ ਅਹਿੰਸਾ ਦਿਵਸ ਮਨਾਇਆ। ਇਸ ਸਬੰਧੀ ਪ੍ਰਿੰਸੀਪਲ ਡਾ. ਨਿਰਲੇਪ ਕੌਰ ਨੇ ਦੱਸਿਆ ਕਿ ਕਾਲਜ ਦੇ ਐੱਨਸੀਸੀ ਯੂਨਿਟ, ਇਤਿਹਾਸ ਤੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਮਹਾਤਮਾ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਤੇ ਪੇਪਰ ਪੜ੍ਹਨ ਮੁਕਾਬਲੇ ਕਰਵਾਏ ਗਏ। ਡਾ. ਗੁਰਪ੍ਰੀਤ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਅਹਿੰਸਾ ਦੇ ਮਾਰਗ ’ਤੇ ਚੱਲਦਿਆਂ ਸਹਿਣਸ਼ੀਲਤਾ ਧਾਰਨ ਕਰਨ ਲਈ ਪ੍ਰੇਰਿਆ।