ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੌਮਾਂਤਰੀ ਸੀਨੀਅਰ ਸਿਟੀਜਨ ਦਿਵਸ ਮਨਾਇਆ

ਡੀ ਸੀ ਹਿਮਾਂਸ਼ੂ ਜੈਨ ਮੁੱਖ ਮਹਿਮਾਲ ਵਜੋਂ ਸ਼ਾਮਲ ਹੋਏ
ਪੁਸਤਕ ਰਿਲੀਜ਼ ਕਰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੇ ਹੋਰ। -ਫੋਟੋ: ਬਸਰਾ
Advertisement

ਸੀਨੀਅਰ ਸਿਟੀਜਨਜ਼ ਕੇਅਰ ਫਾਊਂਡੇਸ਼ਨ ਨੇ ਅੱਜ ਇਥੇ ਕੌਮਾਂਤਰੀ ਸੀਨੀਅਰ ਸਿਟੀਜਨ ਦਿਵਸ ਮਨਾਇਆ। ਇਸ ਮੌਕੇ ਕਰਵਾਏ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਸੀਨੀਅਰ ਸਿਟੀਜ਼ਨਾਂ ਨੂੰ ਸਮਾਜ ਦਾ ਮਾਰਗਦਰਸ਼ਕ ਚਾਨਣ ਦੱਸਿਆ। ਉਨ੍ਹਾਂ ਵੱਲੋਂ ਸਮਾਜ ਵਿੱਚ ਲਿਆਂਦੇ ਗਏ ਅਨਮੋਲ ਗਿਆਨ ਅਤੇ ਅਨੁਭਵ ’ਤੇ ਜ਼ੋਰ ਦਿੱਤਾ।

ਹਿਮਾਂਸ਼ੂ ਜੈਨ ਨੇ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਸੀਨੀਅਰ ਸਿਟੀਜ਼ਨਾਂ ਨੂੰ ਤਰਜੀਹ ਦੇਣ, ਇਹ ਯਕੀਨੀ ਬਣਾਉਣ ਕਿ ਉਨ੍ਹਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਤੱਕ ਪਹੁੰਚ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਜ਼ੁਰਗਾਂ ਲਈ ਆਪਣੇਪਣ ਦੀ ਭਾਵਨਾ ਪੈਦਾ ਕਰਨਾ ਇੱਕ ਜ਼ਰੂਰੀ ਲੋੜ ਅਤੇ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਸੀਨੀਅਰ ਸਿਟੀਜ਼ਨਾਂ ਨੂੰ ਮੁੱਲਵਾਨ ਅਤੇ ਸਤਿਕਾਰਯੋਗ ਮਹਿਸੂਸ ਕਰਵਾਉਣ ਲਈ ਹਮਦਰਦੀ ਭਰੀਆਂ ਅਤੇ ਕੁਸ਼ਲ ਸੇਵਾਵਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ। ਇਸ ਸਮਾਗਮ ਦੌਰਾਨ ਹਿਮਾਂਸ਼ੂ ਜੈਨ ਨੇ ਸੀਨੀਅਰ ਸਿਟੀਜ਼ਨਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੜ੍ਹ ਰਾਹਤ ਯਤਨਾਂ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਸਮਾਗਮ ਦੌਰਾਨ ਯਸ਼ਪਾਲ ਬੰਗੀਆ ਦੁਆਰਾ ਲਿਖੀ ਗਈ ਇੱਕ ਕਿਤਾਬ ਵੀ ਲੋਕ ਅਰਪਣ ਕੀਤੀ।

Advertisement

Advertisement
Show comments