ਵੱਖ-ਵੱਖ ਥਾਈਂ ਕੌਮਾਂਮਰੀ ਯੋਗਾ ਦਿਵਸ ਮਨਾਇਆ
ਖੇਤਰੀ ਪ੍ਰਤੀਨਿਧ
ਲੁਧਿਆਣਾ, 21 ਜੂਨ
ਸ਼ਹਿਰ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਅੱਜ ਕੌਮਾਂਤਰੀ ਯੋਗਾ ਦਿਵਸ ਮਨਾਇਆ ਗਿਆ। ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ਅੰਤਰ-ਰਾਸ਼ਟਰੀ ਯੋਗ ਦਿਵਸ ਨੂੰ ਬੁਚਾਰੂ ਰੂਪ ਵਿੱਚ ਨੇਪਰੇ ਚਾੜ੍ਹਿਆ ਗਿਆ। ਇਸ ਦੌਰਾਨ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੇ ਵੱਖ ਵੱਖ ਯੋਗ ਆਸਣਾਂ ਰਾਹੀਂ ਮਾਨਸਿਕ ਅਤੇ ਸਰੀਰਕ ਤੌਰ ’ਤੇ ਆਪਣੇ ਆਪ ਨੂੰ ਤੰਦਰੁਸਤ ਰੱਖਣ ਦਾ ਸੁਨੇਹਾ ਦਿੱਤਾ। ਸਕੂਲ ਦਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੱਖ ਵੱਖ ਆਸਣਾਂ ਦੇ ਲਾਭਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਬੱਚਿਆਂ ਵੱਲੋਂ ਕੀਤੀਆਂ ਵੱਖ ਵੱਖ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਮਾਡਲ ਟਾਊਨ ਦੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਐਨਸੀਸੀ ਅਤੇ ਐਨਐਸਐਸ ਯੂਨਿਟ ਨੇ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਅੱਜ ਕਾਲਜ ਕੈਂਪਸ ਵਿੱਚ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ।
ਇਸ ਸਮਾਗਮ ਦਾ ਉਦੇਸ਼ ਯੋਗਾ ਦੇ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਲਾਭਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨਾਂ ਵਿੱਚ ਇਸਦੇ ਨਿਯਮਤ ਅਭਿਆਸ ਨੂੰ ਉਤਸ਼ਾਹਿਤ ਕਰਨਾ ਸੀ। ਦਿਨ ਦੀ ਸ਼ੁਰੂਆਤ ਯੋਗਿਨੀ ਯੋਗਾ ਅਤੇ ਬੰਜੀ ਸਟੂਡੀਓ ਤੋਂ ਸ੍ਰੀਮਤੀ ਰਾਜ ਵੱਲੋਂ ਤਜ਼ਰਬੇਕਾਰ ਇੰਸਟ੍ਰਕਟਰਾਂ ਦੀ ਆਪਣੀ ਟੀਮ ਦੇ ਨਾਲ ਆਯੋਜਿਤ ਇੱਕ ਜੀਵੰਤ ਯੋਗਾ ਸੈਸ਼ਨ ਨਾਲ ਹੋਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਯੋਗਾ ਆਸਣਾਂ, ਪ੍ਰਾਣਾਯਾਮ ਅਤੇ ਧਿਆਨ ਤਕਨੀਕਾਂ ਦੀ ਇੱਕ ਲੜੀ ਰਾਹੀਂ ਮਾਰਗਦਰਸ਼ਨ ਕੀਤਾ। ਪ੍ਰਿੰ. ਡਾ. ਮਨੀਤਾ ਕਾਹਲੋਂ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਦੀ ਵਧਾਈ ਦਿੱਤੀ। ਕਮਲਾ ਲੋਹਟੀਆ ਕਾਲਜ ਵਿੱਚ ਵੱਖ ਵੱਖ ਆਸਣ ਕਰਵਾਏ। ਪਰਿੰਸੀਪਲ ਮੁਹੰਮਦ ਸਲੀਮ ਨੇ ਸਿਹਤਮੰਦ ਅਤੇ ਚਿੰਤਾ ਮੁਕਤ ਰਹਿਣ ਲਈ ਯੋਗ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਵਧੀਆ ਪ੍ਰੋਗਰਾਮ ਲਈ ਐਨਐਸਐਸ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਸੰਦੀਪ ਚਾਨਾ ਅਤੇ ਪ੍ਰੋ. ਕਵਿਤਾ ਅਰੋੜਾ ਨੂੰ ਵਧਾਈ ਦਿੱਤੀ। ਸਰਕਾਰੀ ਕਾਲਜ ਲੜਕੀਆਂ ਵਿੱਚ 3 ਪੰਜਾਬ ਗਰਲਜ਼ ਬਟਾਲੀਅਨ ਐਨਸੀਸੀ ਅਤੇ ਕਾਲਜ ਦੀ ਐਨਐਸਐਸ ਯੂਨਿਟ ਵੱਲੋਂ ਪ੍ਰਿੰ. ਸੁਮਨ ਲਤਾ ਦੀ ਅਗਵਾਈ ਵਿੱਚ ਯੋਗਾ ਕਰਵਾਇਆ ਗਿਆ। ਟ੍ਰੇਨਰ ਡਾ. ਸਤੀਸ਼ ਕੁਮਾਰ ਪੰਵਾਰ ਨੇ ਯੋਗਾ ਸੈਸ਼ਨ ਵਿੱਚ ਵੱਖ ਵੱਖ ਆਸਣ ’ਚ ਸਾਹ ਲੈਣ ਦੀਆਂ ਤਕਨੀਕਾਂ ਅਤੇ ਧਿਆਨ ਅਭਿਆਸ ਬਾਰੇ ਜਾਣਕਾਰੀ ਦਿੱਤੀ। ਐਨਸੀਸੀ ਅਫਸਰ ਲੈਫਟੀਨੈਂਟ ਜਸਦੀਪ ਕੌਰ ਅਤੇ ਐਨਐਸਐਸ ਪ੍ਰੋਗਰਾਮ ਅਫਸਰ ਡਾ. ਚਰਨਜੀਤ ਸਿੰਘ ਅਤੇ ਹਵਾਲਦਾਰ ਸੁਰਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵੈਟਰਨਰੀ ’ਵਰਸਿਟੀ ਵਿੱਚ ਕਮਾਂਡਿੰਗ ਅਫਸਰ ਕਰਨਲ ਏ ਸ਼੍ਰੀਨਿਵਾਸ ਰਾਓ, ਕੈਪਟਨ ਡਾ. ਨਿਤਿਨ ਦੇਵ ਸਿੰਘ, ਲੈਫ. ਡਾ. ਪੀਪੀ ਦੂਬੇ, ਡਾ. ਨਿਧੀ ਸ਼ਰਮਾ, ਕੈਡਿਟਾਂ ਅਤੇ ਵਲੰਟੀਅਰਾਂ ਨੇ ਯੋਗ ਦਿਵਸ ਵਿੱਚ ਹਿੱਸਾ ਲਿਆ। ਉਪ ਕੁਲਪਤੀ ਡਾਂ. ਜਤਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਦੀ ਉਤਸ਼ਾਹੀ ਭੂਮਿਕਾ ਦੀ ਸ਼ਲਾਘਾ ਕੀਤੀ। ਕਰਨਲ ਰਾਓ ਨੇ ਯੋਗ ਦੀ ਮਹੱਤਤਾ ’ਤੇ ਚਾਨਣਾ ਪਾਇਆ। ਡੀਨ ਵੈਟਰਨਰੀ ਸਾਇੰਸ ਕਾਲਜ ਡਾ. ਸਵਰਨ ਸਿੰਘ ਰੰਧਾਵਾ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਸਰਵਪ੍ਰੀਤ ਸਿੰਘ ਘੁੰਮਣ ਨੇ ਕਿਹਾ ਕਿ ਆਸਨਾਂ ਨਾਲ ਵਿਦਿਆਰਥੀਆਂ ਦੀ ਇਕਾਗਰਤਾ ਵਿੱਚ ਸੁਧਾਰ ਹੁੰਦਾ ਹੈ। ਪੀਏਯੂ ਵਿੱਚ ਵੀ ਡਾਇਰੈਕਟੋਰੇਟ ਸਟੂਡੈਂਟ ਵੈਲਫੇਅਰ ਦੀ ਅਗਵਾਈ ਵਿੱਚ ਯੋਗਾ ਸੈਸ਼ਨ ਕਰਵਾਇਆ ਗਿਆ। ਏਡੀਈ ਡਾ. ਤਰਸੇਮ ਸਿੰਘ ਢਿੱਲੋਂ ਨੇ ਯੋਗਾ ਕੈਂਪ ਦਾ ਉਦਘਾਟਨ ਕੀਤਾ। ਯੋਗਾ ਕੈਂਪ ਵਿੱਚ 200 ਦੇ ਕਰੀਬ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।