ਗੁਰੂ ਨਾਨਕ ਕਾਲਜ ’ਚ ਕੌਮਾਂਤਰੀ ਯੁਵਾ ਦਿਵਸ ਮਨਾਇਆ
ਅੱਜ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਐੱਨਐੱਸਐੱਸ ਯੂਨਿਟ ਵੱਲੋਂ ਭਾਰਤ ਸਰਕਾਰ ਵੱਲੋਂ ਵਿਕਸਿਤ ਭਾਰਤ-2047 ਮੁਹਿੰਮ ਤਹਿਤ ਅੰਤਰ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਚੀਮਾ ਅਤੇ ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਯੁਵਾ...
Advertisement
ਅੱਜ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਐੱਨਐੱਸਐੱਸ ਯੂਨਿਟ ਵੱਲੋਂ ਭਾਰਤ ਸਰਕਾਰ ਵੱਲੋਂ ਵਿਕਸਿਤ ਭਾਰਤ-2047 ਮੁਹਿੰਮ ਤਹਿਤ ਅੰਤਰ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਚੀਮਾ ਅਤੇ ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਯੁਵਾ ਦਿਵਸ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਮਾਈ ਭਾਰਤ ਪੋਰਟਲ ਉੱਤੇ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਵਿਕਾਸ ਪ੍ਰਤੀ ਸਮਰਪਿਤ ਹੋਣ ਲਈ ਸਹੁੰ ਚੁੱਕੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਅਤੇ ਪ੍ਰਿੰਸੀਪਲ ਡਾ.ਸਰਵਜੀਤ ਕੌਰ ਨੇ ਸਮੁੱਚੀ ਟੀਮ ਦੀ ਹੌਸਲਾ-ਅਫਜ਼ਾਈ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਕਿਰਨਪ੍ਰੀਤ ਕੌਰ ਅਤੇ ਪ੍ਰੋ. ਮਨਦੀਪ ਕੌਰ ਨੇ ਆਪਣੇ ਵਿਚਾਰ ਰੱਖੇ।
Advertisement
Advertisement