DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਕੂਲ ਪ੍ਰਿੰਸੀਪਲਾਂ ਨੂੰ ਆਧੁਨਿਕ ਅਧਿਆਪਨ ਤਕਨੀਕਾਂ ਤੋਂ ਜਾਣੂ ਕਰਵਾਇਆ

ਖੇਤਰੀ ਪ੍ਰਤੀਨਿਧ ਲੁਧਿਆਣਾ, 20 ਮਾਰਚ ਪੰਜਾਬ ਭਰ ਦੇ ਸਕੂਲਾਂ ਵਿੱਚ ਵਿਦਿਅਕ ਅਗਵਾਈ ਅਤੇ ਪ੍ਰਭਾਵ ਨੂੰ ਵਧਾਉਣ ਦੀ ਕੋਸ਼ਿਸ਼ ਤਹਿਤ ਅੱਜ ਸਕੂਲ ਪ੍ਰਿੰਸੀਪਲਾਂ ਲਈ ਮਿਸ਼ਨ ਸਮਰੱਥ ’ਤੇ ਕੇਂਦਰਤ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਕਰਵਾਈ ਵਰਕਸ਼ਾਪ...
  • fb
  • twitter
  • whatsapp
  • whatsapp
featured-img featured-img
ਵਰਕਸ਼ਾਪ ਵਿੱਚ ਸ਼ਾਮਲ ਹੋਏ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ।
Advertisement

ਖੇਤਰੀ ਪ੍ਰਤੀਨਿਧ

ਲੁਧਿਆਣਾ, 20 ਮਾਰਚ

Advertisement

ਪੰਜਾਬ ਭਰ ਦੇ ਸਕੂਲਾਂ ਵਿੱਚ ਵਿਦਿਅਕ ਅਗਵਾਈ ਅਤੇ ਪ੍ਰਭਾਵ ਨੂੰ ਵਧਾਉਣ ਦੀ ਕੋਸ਼ਿਸ਼ ਤਹਿਤ ਅੱਜ ਸਕੂਲ ਪ੍ਰਿੰਸੀਪਲਾਂ ਲਈ ਮਿਸ਼ਨ ਸਮਰੱਥ ’ਤੇ ਕੇਂਦਰਤ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਕਰਵਾਈ ਵਰਕਸ਼ਾਪ ਦਾ ਉਦੇਸ਼ ਪ੍ਰਿੰਸੀਪਲਾਂ ਨੂੰ ਆਪਣੇ-ਆਪਣੇ ਅਦਾਰਿਆਂ ਵਿੱਚ ਮਿਸ਼ਨ ਸਮਰੱਥ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਗਿਆਨ ਅਤੇ ਸਾਧਨਾਂ ਨਾਲ ਲੈਸ ਕਰਨਾ ਸੀ। ਇਹ ਵਰਕਸ਼ਾਪ ਸਥਾਨਕ ਪੀਏਯੂ ਦੇ ਸਕੂਲ ਵਿੱਚ ਹੋਈ। ਇਸ ਵਰਕਸ਼ਾਪ ਦੌਰਾਨ ਭਾਗੀਦਾਰਾਂ ਨੇ ਵਿਦਿਅਕ ਅਗਵਾਈ ਅਤੇ ਪ੍ਰਬੰਧਨ ਦੇ ਮਾਹਿਰਾਂ ਦੀ ਅਗਵਾਈ ਵਿੱਚ ਇੰਟਰਐਕਟਿਵ ਸੈਸ਼ਨਾਂ ਵਿੱਚ ਹਿੱਸਾ ਲਿਆ। ਵਰਕਸ਼ਾਪ ਦੌਰਾਨ ਜਿਨ੍ਹਾਂ ਵਿਸ਼ਿਆਂ ’ਤੇ ਚਰਚਾ ਹੋਈ ਉਨ੍ਹਾਂ ’ਚ ਰਣਨੀਤਕ ਯੋਜਨਾਬੰਦੀ, ਪ੍ਰਭਾਵਸ਼ਾਲੀ ਸਰੋਤ ਵੰਡ, ਪਾਠਕ੍ਰਮ ਵਿਕਾਸ ਅਤੇ ਮਿਸ਼ਨ ਸਮਰੱਥ ਦੇ ਟੀਚਿਆਂ ਨਾਲ ਜੁੜੇ ਵਿਦਿਆਰਥੀ-ਕੇਂਦਰਿਤ ਅਧਿਆਪਨ ਵਿਧੀਆਂ ਸ਼ਾਮਲ ਹਨ।

ਐਸਸੀਈਆਰਟੀ ਪੰਜਾਬ ਦੀ ਡਾਇਰੈਕਟਰ ਅਮਰਿੰਦਰ ਬਰਾੜ ਨੇ ਸਿੱਖਿਆ ਖੇਤਰ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਸਕੂਲ ਮੁਖੀਆਂ ਨੂੰ ਸ਼ਕਤੀ ਪ੍ਰਦਾਨ ਕਰਨ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਿਸ਼ਨ ਸਮਰੱਥ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਦੇ ਪਰਿਵਰਤਨਸ਼ੀਲ ਮੌਕੇ ਨੂੰ ਦਰਸਾਉਂਦਾ ਹੈ। ਡੀਈਓ ਸੈਕੰਡਰੀ ਹਰਜਿੰਦਰ ਸਿੰਘ ਨੇ ਕਿਹਾ ਕਿ ਸਾਰੇ ਸਕੂਲ ਪ੍ਰਿੰਸੀਪਲ, ਸਕੂਲ ਮੁਖੀ, ਸਕੂਲ ਇੰਚਾਰਜਾਂ ਨੂੰ ਇਸ ਪ੍ਰਾਜੈਕਟ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ-ਵੱਖ ਥਾਵਾਂ ’ਤੇ ਮਿਸ਼ਨ ਸਮਰੱਥ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਅਕਾਦਮਿਕ ਸਹਾਇਤਾ ਸਮੂਹ ਲਈ ਜ਼ਿਲ੍ਹਾ ਕੋਆਰਡੀਨੇਟਰ ਜਸਬੀਰ ਸਿੰਘ ਸੇਖੋਂ ਨੇ ਕਿਹਾ ਕਿ ਐਸਸੀਈਆਰਟੀ ਪੰਜਾਬ ਰਾਜ ਵਿੱਚ ਮਿਆਰੀ ਸਿੱਖਿਆ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਕਿਰਨਦੀਪ ਸਿੰਘ ਟਿਵਾਣਾ (ਗਣਿਤ), ਜਗਮੋਹਨ ਸਿੰਘ (ਪੰਜਾਬੀ), ਅਮਨਦੀਪ ਕੌਰ (ਅੰਗਰੇਜ਼ੀ) ਨੇ ਇਸ ਅਕਾਦਮਿਕ ਵਰਕਸ਼ਾਪ ਲਈ ਰਿਸੋਰਸ ਪਰਸਨ ਵਜੋਂ ਕੰਮ ਕੀਤਾ।

ਸਕੂਲ ਦੀ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਐਸਈਆਰਟੀ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

Advertisement
×