ਨਿੱਜੀ ਪੱਤਰ ਪ੍ਰੇਰਕ
ਖੰਨਾ, 8 ਫ਼ਰਵਰੀ
ਇਥੇ ਬੀਬੀ ਜਸਵੀਰ ਕੌਰ ਨੇ ਪਿੰਡ ਗਲਵੱਡੀ ਅਤੇ ਗੰਢੂਆਂ ਵਿੱਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਸੰਯੁਕਤ ਸਮਾਜ ਮੋਰਚੇ ਦੇ ਏਜੰਡੇ ਤੇ ਨੀਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਦੇ ਹਲਕਾ ਖੰਨਾ ਤੋਂ ਉਮੀਦਵਾਰ ਸੁਖਵੰਤ ਸਿੰਘ ਟਿੱਲੂ ਦੀ ਚੋਣ ਮੁਹਿੰਮ ਨੂੰ ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਦੇ ਲੋਕਾਂ ਵੱਲੋਂ ਭਰਵਾਂ ਸਮਰਥਨ ਮਿਲਣ ਨਾਲ ਜਥੇਦਾਰ ਸੁਖਵੰਤ ਸਿੰਘ ਟਿੱਲੂ ਮਜ਼ਬੂਤੀ ਨਾਲ ਅੱਗੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੂੰ ਕਿਸਾਨਾਂ, ਮਜ਼ਦੂਰਾਂ ਸਮੇਤ ਆਮ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ, ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ, ਆਮ ਲੋਕਾਂ ਦੀ ਕਿਤੇ ਕੋਈ ਸੁਣਵਾਈ ਨਹੀਂ ਹੈ। ਆਮ ਆਦਮੀ ਪਾਰਟੀ ਸੱਤਾ ਸੰਭਾਲਣ ਲਈ ਲਾਲਚ ਦੇ ਕੇ ਵੋਟਾਂ ਬਟੋਰਨਾ ਚਾਹੁੰਦੀ ਹੈ, ਜਿਸ ਨੂੰ ਸਹੀ ਨਹੀਂ ਕਿਹਾ ਜਾ ਸਕਦਾ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਲੋਕ ਜਾਗਰੂਕ ਹੋ ਚੁੱਕੇ ਹਨ ਤੇ ਹਲਕਾ ਖੰਨਾ ’ਚ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਜਥੇਦਾਰ ਟਿੱਲੂ ਦੇ ਹੱਕ ਵਿਚ ਹਵਾ ਚੱਲਣੀ ਸ਼ੁਰੂ ਹੋ ਗਈ ਹੈ। ਪਿੰਡ ਦੇ ਨੌਜਵਾਨਾਂ ਤੇ ਆਮ ਲੋਕਾਂ ਨੇ ਮੋਰਚੇ ਦੇ ਏਜੰਡੇ ਤੇ ਨੀਤੀਆਂ ਨਾਲ ਸਹਿਮਤ ਹੁੰਦੇ ਸ੍ਰੀ ਟਿੱਲੂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ।