ਲੁਧਿਆਣਾ ਸਟੇਸ਼ਨ ’ਤੇ ਹੋਈ ਭੰਨਤੋੜ ਦੀ ਜਾਂਚ ਸ਼ੁਰੂ

ਲੁਧਿਆਣਾ ਸਟੇਸ਼ਨ ’ਤੇ ਹੋਈ ਭੰਨਤੋੜ ਦੀ ਜਾਂਚ ਸ਼ੁਰੂ

ਲੁਧਿਆਣਾ ਰੇਲਵੇ ਸਟੇਸ਼ਨ ’ਤੇ ਜਾਂਚ ਕਰਦੇ ਹੋਏ ਯਾਤਰੀ ਸੇਵਾ ਕਮੇਟੀ ਦੇ ਚੇਅਰਮੈਨ ਤੇ ਹੋਰ। -ਫੋਟੋ: ਹਿਮਾਂਸ਼ੂ

ਗਗਨਦੀਪ ਅਰੋੜਾ

ਲੁਧਿਆਣਾ, 25 ਜੂਨ

ਰੇਲਵੇ ਸਟੇਸ਼ਨ ਲੁਧਿਆਣਾ ’ਚ ਪਿਛਲੇ ਦਿਨੀਂ ਅਗਨੀਪਥ ਸਕੀਮ ਦੇ ਵਿਰੁੱਧ ਲੋਕਾਂ ਵੱਲੋਂ ਕੀਤੀ ਗਈ ਭੰਨਤੋੜ ਦੀ ਜਾਂਚ ਕਰਨ ਲਈ ਅੱਜ ਇਥੇ ਯਾਤਰੀ ਸੇਵਾ ਕਮੇਟੀ ਦੀ ਟੀਮ ਪੁੱਜੀ। ਕਮੇਟੀ ਦੇ ਚੇਅਰਮੈਨ ਪੀਕੇ ਕ੍ਰਿਸ਼ਨਾ ਦਾਸ ਨੇ ਸਟੇਸ਼ਨ ਦਾ ਦੌਰਾ ਕੀਤਾ ਤੇ ਸਟੇਸ਼ਨ ਡਾਇਰੈਕਟਰ ਅਭਿਨਵ ਸਿੰਗਲਾ ਤੋਂ ਭੰਨ੍ਹਤੋੜ ਸਬੰਧੀ ਜਾਣਕਾਰੀ ਲਈ ਤੇ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਰਿਪੋਰਟ ਬਣਾਉਣ ਲਈ ਦੇ ਨਿਰਦੇਸ਼ ਦਿੱਤੇ। ਚੇਅਰਮੈਨ ਨੇ ਕਈ ਯਾਤਰੀਆਂ ਨੂੰ ਸਟੇਸ਼ਨ ਤੋਂ ਮਿਲਣ ਵਾਲੀਆਂ ਸਹੂਲਤਾਂ ਬਾਰੇ ਪੁੱਛਿਆ। ਪਾਣੀ ਦੇ ਸੈਂਪਲ ਦੀ ਜਾਂਚ ਕਰਨ ਲਈ ਵੀ ਸਿਹਤ ਵਿਭਾਗ ਨੂੰ ਹੁਕਮ ਜਾਰੀ ਕੀਤੇ। ਚੇਅਰਮੈਨ ਕ੍ਰਿਸ਼ਨਾ ਦਾਸ ਨੇ ਕਿਹਾ ਕਿ ਸਟੇਸ਼ਨ ’ਤੇ ਕੁਝ ਖਾਮੀਆਂ ਮਿਲੀਆਂ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਗਿਆ ਹੈ। ਰੇਲਵੇ ਸਟੇਸ਼ਨ ’ਤੇ ਬਾਥਰੂਮ ਦੇ ਫਲੱਸ਼ ਟੈਂਕ ਚੱਲ ਨਹੀਂ ਰਹੇ ਸਨ। ਠੇਕੇਦਾਰ ਦੇ ਕਰਿੰਦੇ ਨੂੰ ਬਾਥਰੂਮਾਂ ਦਾ ਪ੍ਰਬੰਧ ਸਹੀ ਰੱਖਣ ਦੇ ਹੁਕਮ ਦਿੱਤੇ। ਟੀਮ ਦੇ ਮੈਂਬਰਾਂ ਨੇ ਜੀਆਰਪੀ ਦੇ ਸੀਸੀਟੀਵੀ ਰੂਮ ਦੀ ਵੀ ਜਾਂਚ ਕੀਤੀ। ਸਟੇਸ਼ਨ ’ਤੇ ਪਾਣੀ ਦਾ ਪ੍ਰਬੰਧ ਨਾ ਹੋਣ ਕਾਰਨ ਟੀਮ ਦੇ ਮੈਂਬਰਾਂ ਨੇ ਰੇਲਵੇ ਸਟੇਸ਼ਨ ਦੇ ਅਫ਼ਸਰਾਂ ਦੀ ਝਾੜਝੰਬ ਵੀ ਕੀਤੀ। ਟੀਮ ਦੇ ਚੇਅਰਮੈਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸਟੇਸ਼ਨ ’ਤੇ ਭੰਨਤੋੜ ਕੀਤੀ ਹੈ, ਰੇਲਵੇ ਉਨ੍ਹਾਂ ਖਿਲ਼ਾਫ਼ ਸਖ਼ਤ ਐਕਸ਼ਨ ਲਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All