ਲੜਕੀ ਦੀ ਸ਼ੱਕੀ ਮੌਤ ਦੀ ਜਾਂਚ ਮੰਗੀ
ਲੁਧਿਆਣਾ ਦੀ ਈ ਡਬਲਿਯੂ ਐੱਸ ਕਲੋਨੀ ਵਿੱਚ ਰਹਿਣ ਵਾਲੀ ਮਾਨਸਾ ਦੀ ਵਸਨੀਕ ਲੜਕੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਨਾਲ ਰਹਿਣ ਵਾਲੀ ਲੜਕੀ ਅਤੇ ਉਸ ਦੇ ਦੋਸਤਾਂ ’ਤੇ ਕਤਲ ਦਾ ਦੋਸ਼ ਲਾਇਆ...
Advertisement
ਲੁਧਿਆਣਾ ਦੀ ਈ ਡਬਲਿਯੂ ਐੱਸ ਕਲੋਨੀ ਵਿੱਚ ਰਹਿਣ ਵਾਲੀ ਮਾਨਸਾ ਦੀ ਵਸਨੀਕ ਲੜਕੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਨਾਲ ਰਹਿਣ ਵਾਲੀ ਲੜਕੀ ਅਤੇ ਉਸ ਦੇ ਦੋਸਤਾਂ ’ਤੇ ਕਤਲ ਦਾ ਦੋਸ਼ ਲਾਇਆ ਹੈ। ਮ੍ਰਿਤਕਾ ਦੀ ਜਿਸ ਸਹੇਲੀ ’ਤੇ ਕਤਲ ਦਾ ਦੋਸ਼ ਲੱਗਿਆ ਹੈ ਉਸ ਨੇ ਇਕ ਸੁਸਾਈਡ ਨੋਟ ਵੀ ਪੁਲੀਸ ਨੂੰ ਸੌਂਪਿਆ ਹੈ, ਜਿਸ ਵਿੱਚ ਲੜਕੀ ਨੇ ਆਪਣੀ ਮੌਤ ਲਈ ਖੁਦ ਨੂੰ ਹੀ ਜ਼ਿੰਮੇਵਾਰ ਦੱਸਿਆ ਹੈ। ਲੜਕੀ ਦੀ ਮਾਤਾ ਵੀਰਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਵਕੀਲ ਸੀ, ਸੋਮਵਾਰ ਰਾਤ ਨੂੰ ਉਸ ਦੀ ਹਾਲਤ ਅਚਾਨਕ ਵਿਗੜ ਗਈ ਤੇ ਹਸਪਤਾਲ ’ਚ ਉਸ ਦੀ ਮੌਤ ਹੋ ਗਈ। ਲੜਕੀ ਦੀ ਮਾਤਾ ਨੇ ਦੋਸ਼ ਲਾਇਆ ਕਿ ਉਸ ਨੂੰ ਕੋਈ ਬਿਮਾਰੀ ਨਹੀਂ ਸੀ। ਉਸ ਨੇ ਸੁਸਾਈਡ ਨੋਟ ਦੀ ਜਾਂਚ ਵੀ ਮੰਗੀ ਹੈ। ਥਾਣਾ ਡਿਵੀਜ਼ਨ-7 ਦੇ ਐੱਸ ਐੱਚ ਓ ਇੰਸਪੈਕਟਰ ਗਗਨਦੀਪ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਖੁਦਕੁਸ਼ੀ ਨੋਟ ਦੀ ਹੱਥ ਲਿਖ਼ਤ ਦੀ ਵੀ ਜਾਂਚ ਕੀਤੀ ਜਾਵੇਗੀ।
Advertisement
Advertisement
×

