ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਨਾਨਕ ਸਕੂਲ ’ਚ ਨਿਵੇਸ਼ ਸਮਾਰੋਹ

ਇੱਥੋਂ ਦੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਿਵੇਸ਼ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਿਸ਼ੇਸ਼ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਰੁਪਿੰਦਰ ਕੌਰ ਬਰਾੜ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ...
Advertisement

ਇੱਥੋਂ ਦੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਿਵੇਸ਼ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਿਸ਼ੇਸ਼ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਰੁਪਿੰਦਰ ਕੌਰ ਬਰਾੜ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਸ ਦਾ ਡੂੰਘਾ ਅਰਥ ਹੈ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ। ਪ੍ਰਿੰਸੀਪਲ ਡਾ. ਡੀਪੀ ਠਾਕੁਰ ਨੇ ਵਿਸ਼ੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਚਾਰੇ ਹਾਊਸ ਦੇ ਪ੍ਰਤੀਨਿਧੀਆਂ ਨੇ ਮਾਰਚ ਪਾਸਟ ਕੀਤਾ। ਇਸ ਦੌਰਾਨ ਸੀਨੀਅਰ ਸਕੂਲ ਦਾ ਹਰਸਿਮਰਨ ਸਿੰਘ-ਹੈੱਡ ਬੁਆਏ ਅਤੇ ਤਪਿੰਦਰ ਸਿੰਘ-ਵਾਈਸ ਹੈੱਡ ਬੁਆਏ, ਹਰਜੋਤ ਕੌਰ ਹੈੱਡ ਗਰਲ ਤੇ ਹਰਮਨ ਮੁੰਡੀ-ਵਾਈਸ ਹੈੱਡ ਗਰਲ ਚੁਣੇ ਗਏ। ਵਿਦਿਆਰਥੀ ਕੌਂਸਲ ਦੇ ਨਵੇਂ ਚੁਣੇ ਪ੍ਰਤੀਨਿਧੀਆਂ ਨੇ ਸਹੁੰ ਚੁੱਕੀ ਅਤੇ ਵਿਦਿਆਰਥਣ ਆਇਸ਼ਾ ਨੇ ਗੀਤ ਗਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਪੂਰਵੀ ਮਹਿਤਾ ਨੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਅੰਤ ਰਾਸ਼ਟਰੀ ਗੀਤ ਨਾਲ ਹੋਇਆ।

Advertisement
Advertisement