24 ਨੂੰ ਸਮਰਾਲਾ ਦਾਣਾ ਮੰਡੀ ਪੁੱਜਣ ਦਾ ਸੱਦਾ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸਾਰੇ ਇਲਾਕੇ ਭਰ ਦੇ ਪਿੰਡਾਂ ਸਮੇਤ ਪਿੰਡ ਮੰਡਿਆਲਾ ਕਲਾਂ ਵਿੱਚ (ਟੋਭੇ ਵਾਲੇ ਕੋਟ) ਸਮਰਾਲਾ ਦੀ ਦਾਣਾ ਮੰਡੀ ਵਿੱਚ 24 ਅਗਸਤ ਨੂੰ ਹੋਣ ਵਾਲੀ ਮਹਾਂ ਪੰਚਾਇਤ ਵਿੱਚ ਪਹੁੰਚਣ ਲਈ ਸੱਦਾ ਦਿੱਤਾ ਗਿਆ। ਇਸ ਮੌਕੇ ਤੇ ਪਿੰਡ...
Advertisement
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸਾਰੇ ਇਲਾਕੇ ਭਰ ਦੇ ਪਿੰਡਾਂ ਸਮੇਤ ਪਿੰਡ ਮੰਡਿਆਲਾ ਕਲਾਂ ਵਿੱਚ (ਟੋਭੇ ਵਾਲੇ ਕੋਟ) ਸਮਰਾਲਾ ਦੀ ਦਾਣਾ ਮੰਡੀ ਵਿੱਚ 24 ਅਗਸਤ ਨੂੰ ਹੋਣ ਵਾਲੀ ਮਹਾਂ ਪੰਚਾਇਤ ਵਿੱਚ ਪਹੁੰਚਣ ਲਈ ਸੱਦਾ ਦਿੱਤਾ ਗਿਆ। ਇਸ ਮੌਕੇ ਤੇ ਪਿੰਡ ਵਾਸੀਆਂ ਨੇ ਜਿੱਥੇ ਵੱਡੀ ਗਿਣਤੀ ਵਿੱਚ ਸਮਰਾਲੇ ਪਹੁੰਚਣ ਦਾ ਭਰੋਸਾ ਦਿੱਤਾ ਉੱਥੇ ਨਾਲ ਹੀ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਜੰਮਕੇ ਨਿਖੇਧੀ ਕੀਤੀ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਸ ਸਰਕਾਰ ਨੂੰ ਦਿੱਲੀ ਤੋਂ ਚਲਾਉਣ ਵਾਲੇ ਲੋਕ ਪੰਜਾਬ ਦਾ ਆਰਥਿਕ ਨੁਕਸਾਨ ਕਰ ਰਹੇ ਹਨ ਜਿਨ੍ਹਾਂ ਖਿਲਾਫ ਸਾਨੂੰ ਸਾਰਿਆਂ ਨੂੰ ਇੱਕਮੁੱਠ ਹੋ ਕੇ ਅਵਾਜ਼ ਬੁਲੰਦ ਕਰਨੀ ਸਮੇਂ ਦੀ ਮੁੱਖ ਲੋੜ ਹੈ।
Advertisement
Advertisement
×