ਆਈ ਆਰ ਬੀ ਦਾ ਮੁਲਾਜ਼ਮ ਜੇਲ੍ਹ ਅੰਦਰੋਂ ਗ੍ਰਿਫ਼ਤਾਰ
ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲੀਸ ਨੇ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਇੱਕ ਆਈ ਆਰ ਬੀ ਦੇ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਪਾਸੋਂ ਡਿਊਟੀ ਦੌਰਾਨ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਜਸਵਿੰਦਰ ਸਿੰਘ ਨੇ ਦੱਸਿਆ...
Advertisement 
ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲੀਸ ਨੇ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਇੱਕ ਆਈ ਆਰ ਬੀ ਦੇ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਪਾਸੋਂ ਡਿਊਟੀ ਦੌਰਾਨ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਕੇਂਦਰੀ ਜੇਲ੍ਹ ਵਿੱਚ ਦੌਰਾਨੇ ਤਲਾਸ਼ੀ ਜੇਲ ਡਿਊੜੀ ਵਿੱਚ ਮੁਲਾਜ਼ਮ ਕਮਲਜੀਤ ਸਿੰਘ ਨੰਬਰ 39/ ਆਈ ਆਰ ਬੀ-3/ਬਟਾਲੀਅਨ ਵੱਲੋਂ 10 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਦਾਰਥ, 325 ਗ੍ਰਾਮ ਖੁੱਲਾ ਜਰਦਾ ਅਤੇ 6 ਨੱਗ ਕੂਲ ਲਿਪ ਬਰਾਮਦ ਕੀਤੀਆਂ ਗਈਆਂ ਹਨ ਜੋਂ ਉਹ ਡਿਊਟੀ ਦੌਰਾਨ ਜੇਲ੍ਹ ਅੰਦਰ ਲੈ ਗਿਆ ਸੀ। ਥਾਣੇਦਾਰ ਦਵਿੰਦਰ ਪਾਲ ਨੇ ਦੱਸਿਆ ਕਿ ਪੁਲੀਸ ਵੱਲੋਂ ਉਸ ਖ਼ਿਲਾਫ਼ ਜੇਲ੍ਹ ਨਿਯਮਾਂ
ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement 
Advertisement 
× 

