DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਈਸੜੂ ਕਾਨਫਰੰਸ: ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਆਜ਼ਾਦੀ ਦੇ ਦਿਹਾੜੇ ’ਤੇ ਈਸੜੂ ਵਿੱਚ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ’ਚ 15 ਅਗਸਤ ਨੂੰ ਅਕਾਲੀ ਦਲ ਦੀ ਹੋ ਰਹੀ ਸ਼ਹੀਦੀ ਕਾਨਫਰੰਸ ਬਾਰੇ ਗੁਰਦੁਆਰਾ ਸ੍ਰੀ ਨਿੰਮਸਰ ਸਾਹਿਬ ਪਿੰਡ ਘੁਡਾਣੀ ਕਲਾਂ ਵਿੱਚ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਦੀ ਦੇਖ ਰੇਖ...
  • fb
  • twitter
  • whatsapp
  • whatsapp
Advertisement

ਆਜ਼ਾਦੀ ਦੇ ਦਿਹਾੜੇ ’ਤੇ ਈਸੜੂ ਵਿੱਚ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ’ਚ 15 ਅਗਸਤ ਨੂੰ ਅਕਾਲੀ ਦਲ ਦੀ ਹੋ ਰਹੀ ਸ਼ਹੀਦੀ ਕਾਨਫਰੰਸ ਬਾਰੇ ਗੁਰਦੁਆਰਾ ਸ੍ਰੀ ਨਿੰਮਸਰ ਸਾਹਿਬ ਪਿੰਡ ਘੁਡਾਣੀ ਕਲਾਂ ਵਿੱਚ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਦੀ ਦੇਖ ਰੇਖ ਹੇਠ ਮੀਟਿੰਗ ਹੋਈ, ਜਿਸ ਵਿੱਚ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਕੀਤੀ। ਇਸ ਮੀਟਿੰਗ ’ਚ ਅਕਾਲੀ ਦੇ ਕੌਮੀ ਜਨਰਲ ਸਕੱਤਰ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਬੀਰ ਸਿੰਘ ਸਹਾਰਨ ਮਾਜਰਾ, ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਜਥੇ: ਜਗਜੀਤ ਸਿੰਘ ਦੌਲਤਪੁਰ, ਜਥੇ: ਸਿਵਰਾਜ਼ ਸਿੰਘ ਜੱਲ੍ਹਾ, ਪ੍ਰਧਾਨ ਹਰਮਿੰਦਰ ਸਿੰਘ ਜਰਗ, ਗੁਰਪ੍ਰੀਤ ਸਿੰਘ ਲਾਪਰਾਂ, ਜਥੇ: ਮਨਜੀਤ ਸਿੰਘ ਘੁਡਾਣੀ, ਬੀਬੀ ਜਸਪ੍ਰੀਤ ਕੌਰ ਅੜੈਚਾ ਪ੍ਰਧਾਨ ਇਸਤਰੀ ਵਿੰਗ ਹਲਕਾ ਪਾਇਲ ਆਦਿ ਆਗੂਆਂ ਹਾਜ਼ਰ ਹੋਏ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਹਲਕਾ ਪਾਇਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵਲੋਂ ਸੁਖਬੀਰ ਬਾਦਲ ਦੀ ਅਗਵਾਈ ਹੇਠ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਸ਼ਹੀਦੀ ਕਾਨਫਰੰਸ ਨੂੰ ਲਾਮਿਸਾਲ ਬਣਾਉਣ ਲਈ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਰਾਹੀਂ ਲੋਕਾਂ ਨੂੰ ਹੁੰਮ ਹੁੰਮਾ ਕੇ ਪੁੱਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਸੀਨੀਅਰ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

Advertisement

Advertisement
×