ਲੁਧਿਆਣਾ: ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਅੱਜ ਤ੍ਰੈਮਾਸਿਕ ਪੱਤ੍ਰਿਕਾ ‘ਪਰਵਾਸ’ ਦਾ ਚੌਦਵਾਂ ਅੰਕ ਜਾਰੀ ਕੀਤਾ ਗਿਆ। ਇਸ ਸਮਾਗਮ ਵਿਚ ਪੰਜਾਬ ਕਲਾ ਪਰਿਸ਼ਦ ਦੇ ਸਕੱਤਰ ਜਨਰਲ ਡਾ. ਲਖਵਿੰਦਰ ਸਿੰਘ ਜੌਹਲ, ਸਾਹਿਤਕਾਰ ਸੁਰਿੰਦਰ ਸਿੰਘ ਸੁੱਨੜ ਤੇ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ. ਗੁਰਭਜਨ ਗਿੱਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਆਰੰਭ ਵਿਚ ਕਾਲਜ ਕੌਂਸਲ ਦੇ ਪ੍ਰਧਾਨ ਡਾ. ਐਸਪੀ ਸਿੰਘ ਨੇ ਮਹਿਮਾਨਾਂ ਦਾ ਰਸਮੀ ਤੌਰ ’ਤੇ ਸੁਆਗਤ ਕੀਤਾ ਤੇ ਪਰਵਾਸ ਦੇ ਇਸ ਅੰਕ ਵਿਚ ਛਪੇ ਪਰਵਾਸੀ ਲੇਖਕਾਂ ਤੇ ਸਾਹਿਤਕ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਡਾ. ਜੌਹਲ ਨੇ ਕਿਹਾ ਕਿ ਪਰਵਾਸੀ ਲੇਖਕ ਅੱਜ ਗਲੋਬਲ ਸਰੋਕਾਰਾਂ ਨੂੰ ਪੇਸ਼ ਕਰਨ ਦੇ ਸਮਰੱਥ ਹਨ। -ਖੇਤਰੀ ਪ੍ਰਤੀਨਿਧ