ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ ’ਚ ਮਸਲੇ ਵਿਚਾਰੇ

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ ’ਚ ਮਸਲੇ ਵਿਚਾਰੇ

ਗੌਰਮਿੰਟ ਸਕੂਲ ਟੀਚਰ ਯੂਨੀਅਨ ਦੀ ਮੀਟਿੰਗ ਵਿੱਚ ਹਾਜ਼ਰ ਨੁਮਾਇੰਦੇ।

ਖੇਤਰੀ ਪ੍ਰਤੀਨਿਧ
ਲੁਧਿਆਣਾ , 27 ਸਤੰਬਰ

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਹੋਈ, ਜਿਸ ਵਿੱਚ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸਰਕਾਰੀ ਸਕੂਲਾਂ ਦੇ ਸਰਕਾਰੀਕਰਨ ਦੀ 63ਵੀਂ ਵਰ੍ਹੇਗੰਢ ‍’ਤੇ ਵਿਸ਼ਾਲ ਝੰਡਾ ਮਾਰਚ 1 ਅਕਤੂਬਰ ਨੂੰ ਸਵੇਰੇ 9 ਵਜੇ ਲੁਧਿਆਣਾ ਤੋਂ ਸ਼ੁਰੂ ਕਰਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਤੱਕ ਕੀਤਾ ਜਾਵੇਗਾ।

ਜਥੇਬੰਦੀ ਦੇ ਸਰਪ੍ਰਸਤ ਚਰਨ ਸਿੰਘ ਸਰਾਭਾ, ਜ਼ਿਲ੍ਹਾ ਸਕੱਤਰ ਪ੍ਰਵੀਨ ਕੁਮਾਰ, ਮਨੀਸ਼ ਸ਼ਰਮਾ, ਸੰਜੀਵ ਸ਼ਰਮਾ ਨੇ ਕਿਹਾ ਕਿ ਅਧਿਆਪਕ ਲਹਿਰ ਦੇ ਆਗੂ ਬਾਬਾ ਮਹਿੰਦਰ ਸਿੰਘ ਤੂਰ ਦੀ ਅਗਵਾਈ ਹੇਠ ਲੰਬੇ ਸੰਘਰਸ਼ ਤੋਂ ਬਾਅਦ ਜ਼ਿਲ੍ਹਾ ਬੋਰਡਾ ਤੋਂ ਸਕੂਲ ਸਿੱਖਿਆ ਵਿਭਾਗ ਵਿੱਚ ਸ਼ਾਮਲ ਹੋਏ ਸਨ, ਜਿਸ ਨਾਲ ਪੰਜਾਬ ਦੇ ਸਕੂਲਾਂ ਦਾ ਸਰਕਾਰੀਕਰਨ ਹੋਇਆ ਤੇ ਸਾਰੇ ਬੱਚੇ ਇੱਕ ਸਾਰ ਗੁਣਾਤਮਕ ਸਿੱਖਿਆ ਪ੍ਰਾਪਤ ਕਰਨ ਦੇ ਯੋਗ ਹੋਏ। ਜਗਮੇਲ ਸਿੰਘ ਪੱਖੋਵਾਲ, ਹਰੀਦੇਵ, ਟਹਿਲ ਸਿੰਘ ਸਰਾਭਾ ਨੇ ਦੱਸਿਆ ਕਿ ਝੰਡਾ ਮਾਰਚ ਦੌਰਾਨ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਰੱਦ ਕਰਕੇ ਕੋਠਾਰੀ ਸਿੱਖਿਆ ਕਮਿਸ਼ਨ ਵੱਲੋਂ ਤਜਵੀਜ਼ਤ ਤੇ ਭਾਰਤੀ ਸੰਸਦ ਵੱਲੋਂ ਪਾਸ 1968 ਦੀ ਸਿੱਖਿਆ ਨੀਤੀ ਲਾਗੂ ਕਰਨ, ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤਕ ਤੇ ਯੂਨੀਵਰਸਿਟੀ ਪੱਧਰ ਦੀ ਸਾਰੀ ਸਿੱਖਿਆ ਸਰਕਾਰੀ ਸੰਸਥਾਵਾਂ ਤੇ ਸਰਕਾਰੀ ਕੰਟਰੋਲ ਅਧੀਨ ਕਰਨ, ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ, 2004 ਤੋਂ ਬਾਅਦ ਨਿਯੁਕਤ ਅਧਿਆਪਕਾਂ ਤੇ ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਸਮੂਹ ਠੇਕਾ ਅਧਾਰਤ ਅਧਿਆਪਕਾਂ ਨੂੰ ਵਿਭਾਗ ਵਿੱਚ ਰੈਗੂਲਰ ਕਰਨ, ਕਰੋਨਾ ਮਹਾਮਾਰੀ ਦੇ ਸੰਕਟ ਕਾਰਨ ਹਰ ਵਿਦਿਆਰਥੀ ਨੂੰ 2000 ਰੁਪਏ ਸਪੈਸ਼ਲ ਗਰਾਂਟ ਜਾਰੀ ਕਰਨ, ਸਿੱਖਿਆ, ਸਿਹਤ, ਬਿਜਲੀ, ਰੋਡਵੇਜ਼ ਅਤੇ ਹੋਰ ਜਨਤਕ ਭਲਾਈ ਦੇ ਮਹਿਕਮਿਆ ਦਾ ਨਿੱਜੀਕਰਨ ਬੰਦ ਕਰਨ ਤੇ ਇਨ੍ਹਾ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਭਰਨ ਆਦਿ ਹੋਰ ਮੰਗਾਂ ਦੀ ਪ੍ਰਾਪਤੀ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All