ਕਿਸਾਨ ਜਥੇਬੰਦੀ ਦੀ ਮੀਟਿੰਗ ’ਚ ਮਸਲੇ ਵਿਚਾਰੇ
ਬਲਵਿੰਦਰ ਸਿੰਘ ਪ੍ਰਧਾਨ ਚੁਣੇ
Advertisement
ਭਾਰਤੀ ਕਿਸਾਨ ਯੂਨੀਅਨ (ਏਕਤਾਂ-ਉਗਰਾਹਾਂ) ਦੇ ਮੈਂਬਰਾਂ ਦੀ ਇਕੱਤਰਤਾ ਸੁਦਾਗਰ ਸਿੰਘ ਘੁਡਾਣੀ ਅਗਵਾਈ ਹੇਠ ਇੱਥੋਂ ਦੇ ਨੇੜਲੇ ਪਿੰਡ ਅਜਨੌਦ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ। ਇਸ ਮੌਕੇ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਬਲਵਿੰਦਰ ਸਿੰਘ ਪ੍ਰਧਾਨ, ਹਰਦੀਪ ਸਿੰਘ ਮੀਤ ਪ੍ਰਧਾਨ, ਬਲਜਿੰਦਰ ਸਿੰਘ ਸਕੱਤਰ, ਰਵਿੰਦਰ ਸਿੰਘ ਸਹਾਇਕ ਸਕੱਤਰ, ਇੰਦਰਜੀਤ ਸਿੰਘ ਵਿੱਤ ਸਕੱਤਰ ਤੋਂ ਇਲਾਵਾ ਕੁਲਵਿੰਦਰ ਸਿੰਘ, ਮੋਹਨ ਸਿੰਘ, ਮਹਿੰਦਰ ਸਿੰਘ, ਸੋਹਣ ਸਿੰਘ ਤੇ ਅਮਨਦੀਪ ਸਿੰਘ ਮੈਂਬਰ ਚੁਣੇ ਗਏ। ਨਵ-ਨਿਯੁਕਤ ਪ੍ਰਧਾਨ ਬਲਵਿੰਦਰ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਹੜ੍ਹ ਪੀੜਤਾਂ ਦੀ ਮਦਦ ਲਈ ਲੋਕਾਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਵੱਲੋਂ ਐਲਾਨੇ ਕੌਮੀ ਆਫ਼ਤ ਫੰਡ ਪੀੜਤ ਪਰਿਵਾਰ ਨੂੰ ਫੌਰੀ ਤੌਰ ’ਤੇ ਵੰਡਿਆ ਜਾਵੇ। ਮੀਟਿੰਗ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਰਵਾਸੀ ਵੱਲੋਂ ਬੱਚੇ ਨਾਲ ਕੀਤੀ ਦਰਿੰਦਗੀ ਦੀ ਨਿੰਦਾ ਕਰਦਿਆਂ ਮੁਲਜ਼ਮ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਹਰਜੀਤ ਸਿੰਘ ਘਲੋਟੀ ਨੇ ਕਿਹਾ ਕਿ ਕਿਸਾਨਾਂ ’ਤੇ ਪਰਾਲੀ ਸਾੜਨ ਦੇ ਪਾਏ ਕੇਸ ਵਾਪਸ ਲਏ ਜਾਣ ਅਤੇ ਪਰਾਲੀ ਦਾ ਪ੍ਰਬੰਧ ਸਰਕਾਰ ਕਰੇ ਨਹੀਂ ਤਾਂ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ।
Advertisement
Advertisement