DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤ ਦਾ ਦੁਨੀਆਂ ਦੀ ਚੌਥੀ ਅਰਥਵਿਵਸਥਾ ਬਣਨਾ ਮਾਣ ਵਾਲੀ ਗੱਲ: ਖੰਨਾ

ਸਾਬਕਾ ਸੰਸਦ ਮੈਂਬਰ ਵੱਲੋਂ ਜ਼ਿਮਨੀ ਚੋਣ ਸਬੰਧੀ ਮੀਟਿੰਗ
  • fb
  • twitter
  • whatsapp
  • whatsapp
featured-img featured-img
ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਦੇ ਸਨਮਾਨ ਸਮੇਂ ਰਾਸ਼ੀ ਅਗਰਵਾਲ ਅਤੇ ਹੋਰ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 4 ਜੂਨ

Advertisement

ਭਾਜਪਾ ਦੇ ਕੌਮੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅੱਜ ਇਥੇ ਕਿਹਾ ਭਾਰਤ ਦਾ ਦੁਨੀਆਂ ਦੀ ਚੌਥੀ ਅਰਥਵਿਵਸਥਾ ਬਣਨਾ 140 ਕਰੋੜ ਭਾਰਤੀਆਂ ਲਈ ਮਾਣ ਵਾਲੀ ਗੱਲ ਹੈ। ਉਹ ਅੱਜ ਭਾਜਪਾ ਆਗੂ ਰਾਸ਼ੀ ਅਗਰਵਾਲ ਦੇ ਗ੍ਰਹਿ ’ਤੇ ਸੰਬੋਧਨ ਕਰ ਰਹੇ ਸਨ ਜਿੱਥੇ ਉਨ੍ਹਾਂ ਨੇ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਹਰ ਖੇਤਰ ਵਿੱਚ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਕਰਕੇ ਵੱਖ ਵੱਖ ਵਰਗਾਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ।

ਇਸ ਮੌਕੇ ਰਾਸ਼ੀ ਅਗਰਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਸਰਕਾਰ ਚੁਣੀ ਸੀ, ਅੱਜ ਉਸੇ ਸਰਕਾਰ ਦੇ ਨੁਮਾਇੰਦੇ ਉਨ੍ਹਾਂ ਨੂੰ ਖੂਨ ਦੇ ਹੰਝੂ ਵਹਾਉਣ ਲਈ ਮਜਬੂਰ ਕਰ ਰਹੇ ਹਨ। ਪੰਜਾਬ ਵਿੱਚ ਅਰਾਜਕਤਾ ਦਾ ਮਾਹੌਲ ਹੈ ਅਤੇ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਕਾਰਨ ਲੋਕ ਪ੍ਰੇਸ਼ਾਨ ਹਨ।

Advertisement
×