ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾਉਣਾ ਗ਼ਲਤ: Giaspura
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾਉਣਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਕਿਸੇ ’ਤੇ ਹਮਲਾ ਕਰਦੇ ਹਨ, ਉਨ੍ਹਾਂ ਤੋਂ ਵੱਡਾ ਕੋਈ ਕਾਇਰ ਨਹੀਂ...
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾਉਣਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਕਿਸੇ ’ਤੇ ਹਮਲਾ ਕਰਦੇ ਹਨ, ਉਨ੍ਹਾਂ ਤੋਂ ਵੱਡਾ ਕੋਈ ਕਾਇਰ ਨਹੀਂ ਹੋ ਸਕਦਾ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ’ਤੇ ਨਿਸ਼ਾਨਾ ਸੇਧਿਆ। ਵਿਧਾਇਕ ਨੇ ਕਿਹਾ ਕਿ ਇਹ ਜਥੇਬੰਦੀ ਭਾਜਪਾ ਦੀ ਉਪਜ ਹੈ ਅਤੇ ਨਸ਼ਾ ਛੁਡਾਉਣ ਦਾ ਪ੍ਰਚਾਰ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਪਹਿਲਾਂ ਆਪਣਾ ਲਾਈਵ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ। ਵਿਧਾਇਕ ਸ੍ਰੀ ਗਿਆਸਪੁਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਲਿਖੀ ਚਿੱਠੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੋ ਕੰਮ ਮੌਜੂਦਾ ਮੁੱਖ ਮੰਤਰੀ ਨੇ ਕਰ ਵਿਖਾਇਆ ਹੈ, ਉਹ ਅੱਜ ਤੱਕ ਕੋਈ ਹੋਰ ਨਹੀਂ ਕਰ ਸਕਿਆ। ਉਨ੍ਹਾਂ ਕਿਹਾ ਕਿ ਫਖਰੇ ਕੌਮ ਦੇ ਹੱਕਦਾਰ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਭਾਈ ਜਗਤਾਰ ਸਿੰਘ ਹਵਾਰਾ ਨੂੰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਮੰਨਦੇ ਹਨ, ਕਿਸੇ ਹੋਰ ਨੂੰ ਨਹੀਂ।

