ਪੱਤਰ ਪ੍ਰੇਰਕ
ਪਾਇਲ, 13 ਜੁਲਾਈ
ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ -2 ਦੇ ਪ੍ਰਧਾਨ ਗੁਰਮੀਤ ਸਿੰਘ ਮੁੰਡੀਆਂ ਦੀ ਅਗਵਾਈ ਵਿਚ ਪਾਰਟੀ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜਗਦੀਪ ਸਿੰਘ ਮਾਜਰੀ ਨੂੰ ਵਿਧਾਨ ਸਭਾ ਹਲਕਾ ਪਾਇਲ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਕਿਹਾ ਕਿ ਪਾਰਟੀ ਪ੍ਰਤੀ ਨਿਭਾਇਆਂ ਸੇਵਾਵਾਂ ਅਤੇ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਜਗਦੀਪ ਸਿੰਘ ਮਾਜਰੀ ਨੇ ਸੌਂਪੀ ਗਈ ਜ਼ਿੰਮੇਵਾਰੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।