ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਮਈ
ਸਥਾਨਕ ਪੁਲੀਸ ਨੇ ਗੈਰਸਮਾਜੀ ਅਨਸਰਾਂ ਦੇ ਨਾਲ-ਨਾਲ ਭਗੌੜਿਆਂ ਖਿਲਾਫ਼ ਵੀ ਕਾਰਵਾਈ ਆਰੰਭ ਦਿੱਤੀ ਹੈ। ਇਸੇ ਤਹਿਤ ਅੱਜ ਥਾਣਾ ਜਮਾਲਪੁਰ ਦੀ ਪੁਲੀਸ ਨੇ ਅਦਾਲਤ ਵੱਲੋਂ ਭਗੌੜੇ ਕਰਾਰ ਦਿੱਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਹੈ ਕਿ ਐਡੀਸ਼ਨਲ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਵੱਲੋਂ ਮਨਜਿੰਦਰ ਸਿੰਘ ਵਾਸੀ ਬਾਜ਼ੀਗਰ ਬਸਤੀ ਮਾਛੀਵਾੜਾ ਨੂੰ ਕਿਸੇ ਕੇਸ ਦੇ ਸਬੰਧ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਹੈ। ਉਹ ਕਾਫ਼ੀ ਿਚਰ ਤੋਂ ਪੁਲੀਸ ਦੀ ਗ੍ਰਿਫ਼ਤ ਤੋ ਦੂਰ ਸੀ। ਪੁਲੀਸ ਨੇ ਅੱਜ ਮੁਸ਼ਤੈਦੀ ਨਾਲ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰਕ ਰਨ ਮਗਰੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ।