ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜੰਡੀ ਸਹਿਕਾਰੀ ਸਭਾ ਨੇ ਕੌਮਾਂਤਰੀ ਸਹਿਕਾਰਤਾ ਦਿਵਸ ਮਨਾਇਆ

ਸਹਿਕਾਰੀ ਸਭਾਵਾਂ ਪਿੰਡਾਂ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ: ਸਹਾਇਕ ਰਜਿਸਟਰਾਰ
ਸਹਿਕਾਰੀ ਸਭਾ ਵਿੱਚ ਸਮਾਗਮ ਦੌਰਾਨ ਬੂਟਾ ਲਾਉਂਦੇ ਏਆਰ ਗਰਗ ਤੇ ਹੋਰ। -ਫੋਟੋ: ਸ਼ੇਤਰਾ
Advertisement

ਨੇੜਲੇ ਪਿੰਡ ਜੰਡੀ ਦੀ ਸਹਿਕਾਰੀ ਖੇਤੀਬਾੜੀ ਸਭਾ ਵਿੱਚ ਅੱਜ ਅੰਤਰਰਾਸ਼ਟਰੀ ਸਹਿਕਾਰੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸੰਯੁਕਤ ਰਾਸ਼ਟਰ ਵਲੋਂ ਇਸ ਸਾਲ ਨੂੰ ਅੰਤਰਰਾਸ਼ਟਰੀ ਸਹਿਕਾਰੀ ਸਾਲ ਐਲਾਨਿਆ ਗਿਆ ਹੈ ਜਿਸ ਤਹਿਤ ਅੱਜ ਜੰਡੀ ਸਹਿਕਾਰੀ ਸਭਾ ਵਿਖੇ ਇਹ ਵਿਸ਼ੇਸ਼ ਸਮਾਗਮ ਹੋਇਆ। ਸਹਾਇਕ ਰਜਿਸਟਰਾਰ ਸਾਹਿਲ ਰਵੀ ਗਰਗ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਸਭਾ ਦੇ ਸਕੱਤਰ ਹਰਜਿੰਦਰ ਸਿੰਘ ਨੇ ਮਹਿਮਾਨਾਂ ਤੇ ਕਿਸਾਨਾਂ ਨੂੰ ਜੀ ਆਇਆਂ ਕਿਹਾ। ਉਪਰੰਤ ਇਫਕੋ ਦੇ ਜ਼ਿਲ੍ਹਾ ਮੈਨੇਜਰ ਮੋਹਨ ਸਰੂਪ ਨੇ ਇਫਕੋ ਦੀਆਂ ਖਾਦਾਂ ਅਤੇ ਕੀੜੇਮਾਰ ਦਵਾਈਆਂ ਬਾਰੇ ਸਭਾ ਦੇ ਮੈਂਬਰਾਂ ਨੂੰ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਆਪਣੀ ਜ਼ਮੀਨ ਦੀ ਮਿੱਟੀ ਦੀ ਪਰਖ ਕਰਵਾਉਣ ਬਾਰੇ ਵੀ ਜਾਗਰੂਕ ਕੀਤਾ।

ਸਭਾ ਦੇ ਨਰੀਖਕ ਆਡਿਟ ਮਨਜੀਤ ਸਿਘ ਨੇ ਸਭਾ ਦੀ ਵਧੀਆ ਵਿੱਤੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਮੈਂਬਰਾਂ ਨੂੰ ਵੱਧ ਤੋਂ ਵੱਧ ਲੈਣ-ਦੇਣ ਕਰਨ ਲਈ ਪ੍ਰੇਰਿਤਾ ਕੀਤਾ। ਮੁੱਖ ਮਹਿਮਾਨ ਗਰਗ ਨੇ ਅੰਤਰਰਾਸ਼ਟਰੀ ਸਹਿਕਾਰਤਾ ਦਿਵਸ ਮੌਕੇ ਕਿਹਾ ਕਿ ਪਿੰਡਾਂ ਦੀਆਂ ਸਹਿਕਾਰੀ ਸਭਾਂਵਾ ਪਿੰਡਾਂ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਰਾਹੀਂ ਕੀਤੇ ਜਾਂਦੇ ਕੰਮਾਂ ਦੁਆਰਾ ਆਤਮਨਿਰਭਰਤਾ ਵੱਲ ਤੇਜ਼ੀ ਨਾਲ ਅੱਗੇ ਵਧ ਸਕਦੇ ਹਾਂ। ਉਨ੍ਹਾਂ ਵੱਧ ਤੋਂ ਵੱਧ ਮੈਂਬਰਾਂ ਨੂੰ ਸਹਿਕਾਰੀ ਸਭਾਵਾਂ ਨਾਲ ਜੁੜਨ ਤੇ ਇਨ੍ਹਾਂ ਤੋਂ ਲਾਹਾ ਲੈਣ ਲਈ ਉਤਸ਼ਾਹਤ ਕੀਤਾ। ਨਾਲ ਹੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਹੋਰਨਾਂ ਅਹੁਦੇਦਾਰਾਂ ਤੇ ਸਭਾ ਦੇ ਮੈਂਬਰਾਂ ਨਾਲ ਮਿਲ ਕੇ ਇਕ ਬੂਟਾ ਵੀ ਲਾਇਆ। ਅਖ਼ੀਰ ਵਿੱਚ ਸਭਾ ਦੇ ਪ੍ਰਧਾਨ ਅਜਮੇਰ ਸਿੰਘ ਖਾਲਸਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Advertisement

ਨਿਰੀਖਕ ਡਾ. ਅੰਕੁਰ ਸ਼ਰਮਾ, ਸੇਲਜ਼ਮੈਨ ਮਨਜੋਤ ਸਿੰਘ, ਲਖਵਿੰਦਰ ਸਿੰਘ, ਹਰਵਿੰਦਰ ਸਿੰਘ ਅਤੇ ਮੇਵਾ ਸਿੰਘ ਤੋਂ ਇਲਾਵਾ ਸਭਾ ਦੇ ਮੀਤ ਪ੍ਰਧਾਨ ਦਵਿੰਦਰ ਕੌਰ, ਗੁਰਜੀਤ ਸਿੰਘ ਛੀਨਾ, ਮਨਜੀਤ ਸਿੰਘ, ਬਲਜੀਤ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਕੌਰ, ਹਰਪ੍ਰੀਤ ਸਿੰਘ, ਜਗਤਾਰ ਸਿੰਘ, ਵਰਿੰਦਰ ਸਿੰਘ, ਮਨਜੀਤ ਸਿੰਘ ਰਸੂਲਪੁਰ, ਸਾਬਕਾ ਸਰਪੰਚ ਬਲਦੇਵ ਸਿੰਘ, ਦਲੀਪ ਸਿੰਘ ਜੰਡੀ, ਸੁਖਦੇਵ ਸਿੰਘ ਛੀਨਾ, ਜਗਰਾਜ ਸਿੰਘ ਭੁੱਲਰ, ਬਲਜੀਤ ਸਿੰਘ ਪੰਧੇਰ ਆਦਿ ਵੀ ਇਸ ਮੌਕੇ ਹਾਜ਼ਰ ਸਨ।

Advertisement