ਬ੍ਰਿਟਿਸ਼ ਕਾਨਵੈਂਟ ਸਕੂਲ ’ਚ ਜਨਮ ਅਸ਼ਟਮੀ ਮਨਾਈ
ਇਥੇ ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿੱਚ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਅਤੇ ਵਾਇਸ ਪ੍ਰਧਾਨ ਨਵੇਰਾ ਜੌਲੀ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿੱਚ...
Advertisement
ਇਥੇ ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿੱਚ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਅਤੇ ਵਾਇਸ ਪ੍ਰਧਾਨ ਨਵੇਰਾ ਜੌਲੀ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿੱਚ ਨਜ਼ਰ ਆਏ। ਇਸ ਮੌਕੇ ਵਿਦਿਆਰਥੀਆਂ ਵੱਲੋਂ ਮਟਕਾ ਸਜਾਉਣ ਅਤੇ ਮਟਕਾ ਭੰਨਣ ਆਦਿ ਕ੍ਰਿਆਵਾਂ ਵਿੱਚ ਹਿੱਸਾ ਲਿਆ। ਜੂਨੀਅਰ ਕਲਾਸਾਂ ਵਿੱਚ ਬਾਂਸੁਰੀ ਸਜਾਉਣ ਬਾਰੇ ਗਤੀਵਿਧੀਆ ਕਰਵਾਈਆਂ ਗਈਆਂ। ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵੱਖ-ਵੱਖ ਮੁਕਾਬਲਿਆਂ ਵਿੱਚ ਚੰਗੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲੀ ਬੱਚਿਆਂ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸੀ।
Advertisement
Advertisement