ਜਪਦੀਪ ਕੌਰ ਨੇ ਬੈਡਮਿੰਟਨ ਵਿੱਚ ਸੋਨ ਤਗ਼ਮਾ ਜਿੱਤਿਆ
ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਸਮਰਾਲਾ ਦੀ ਵਿਦਿਆਰਥਣ ਜਪਦੀਪ ਕੌਰ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ (ਅੰਡਰ-11 ਸ਼੍ਰੇਣੀ) ਵਿੱਚ ਸੋਨੇ ਦਾ ਤਗ਼ਮਾ ਜਿੱਤਿਆ। ਇਸ ਮੁਕਾਬਲੇ ਵਿੱਚ ਖੇਤਰ ਦੇ ਕਈ ਸਕੂਲਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ, ਜਿਸ ਨਾਲ ਨੌਜਵਾਨ ਖਿਡਾਰੀਆਂ ਨੂੰ ਆਪਣੀ...
ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਸਮਰਾਲਾ ਦੀ ਵਿਦਿਆਰਥਣ ਜਪਦੀਪ ਕੌਰ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ (ਅੰਡਰ-11 ਸ਼੍ਰੇਣੀ) ਵਿੱਚ ਸੋਨੇ ਦਾ ਤਗ਼ਮਾ ਜਿੱਤਿਆ। ਇਸ ਮੁਕਾਬਲੇ ਵਿੱਚ ਖੇਤਰ ਦੇ ਕਈ ਸਕੂਲਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ, ਜਿਸ ਨਾਲ ਨੌਜਵਾਨ ਖਿਡਾਰੀਆਂ ਨੂੰ ਆਪਣੀ ਕਾਬਲੀਅਤ ਤੇ ਖੇਡ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਿਆ। ਸਕੂਲ ਦੇ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਜਪਦੀਪ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ, “ਖੇਡਾਂ ਵਿਦਿਆਰਥੀਆਂ ਵਿੱਚ ਵਿਸ਼ਵਾਸ, ਅਨੁਸ਼ਾਸਨ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਜਪਦੀਪ ਦੀ ਕਾਮਯਾਬੀ ਨਿਸ਼ਚਤ ਤੌਰ ’ਤੇ ਹੋਰ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਖੇਡ ਦੋਵੇਂ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗੀ। ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ ਵੱਲੋਂ ਜਪਦੀਪ ਕੌਰ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਵੀ ਉਸਦੀ ਤਰੱਕੀ ਅਤੇ ਸਫਲਤਾ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀ।

