ਹੈਂਡਬਾਲ ਟੂਰਨਾਮੈਂਟ ਵਿੱਚ ਜਸ਼ਨ ਨੇ ਸੋਨੇ ਦਾ ਤਗਮਾ ਜਿੱਤਿਆ
ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿੱਚ ਕਰਵਾਏ ਰਾਜ ਪੱਧਰੀ ਅੰਡਰ-19 ਹੈਂਡਬਾਲ ਟੂਰਨਾਮੈਂਟ ’ਚ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਦੇ ਕਲਾਸ 11ਵੀਂ ਦੇ ਵਿਦਿਆਰਥੀ ਜਸ਼ਨ ਨੇ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਟੂਰਨਾਮੈਂਟ ਵਿੱਚ ਸੂਬੇ...
Advertisement
ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿੱਚ ਕਰਵਾਏ ਰਾਜ ਪੱਧਰੀ ਅੰਡਰ-19 ਹੈਂਡਬਾਲ ਟੂਰਨਾਮੈਂਟ ’ਚ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਦੇ ਕਲਾਸ 11ਵੀਂ ਦੇ ਵਿਦਿਆਰਥੀ ਜਸ਼ਨ ਨੇ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਟੂਰਨਾਮੈਂਟ ਵਿੱਚ ਸੂਬੇ ਭਰ ਦੀਆਂ ਚੁਣੀਆਂ ਹੋਈਆਂ ਟੀਮਾਂ ਨੇ ਹਿੱਸਾ ਲਿਆ। ਸਕੂਲ ਪ੍ਰਿੰਸੀਪਲ, ਡਾ. ਮੋਨਿਕਾ ਮਲਹੋਤਰਾ ਨੇ ਜਸ਼ਨ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ ਅਤੇ ਖੇਡਾਂ ਪ੍ਰਤੀ ਉਸਦੀ ਸਮਰਪਣ ਭਾਵਨਾ ਦੀ ਪ੍ਰਸ਼ੰਸਾ ਕੀਤੀ।
Advertisement
Advertisement
Advertisement
×