ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜਸਕਰਨ ਦਿਓਲ ਨੂੰ ਮੁਹਾਲੀ ’ਚ ਪੁਲੀਸ ਨੇ ਹਿਰਾਸਤ ’ਚ ਲਿਆ

ਨਿੱਜੀ ਪੱਤਰ ਪ੍ਰੇਰਕ ਮੁੱਲਾਂਪੁਰ ਦਾਖਾ, 2 ਜੁਲਾਈ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਦੇ ਮੱਦੇਨਜ਼ਰ ਪਾਰਟੀ ਸੱਦੇ ’ਤੇ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਸਕਰਨ ਦਿਓਲ ਪੁਲੀਸ ਨੂੰ ਝਕਾਣੀ ਦੇ ਕੇ ਮੁਹਾਲੀ ਪਹੁੰਚਣ ਵਿੱਚ ਸਫ਼ਲ ਹੋ ਗਿਆ।...
Advertisement

ਨਿੱਜੀ ਪੱਤਰ ਪ੍ਰੇਰਕ

ਮੁੱਲਾਂਪੁਰ ਦਾਖਾ, 2 ਜੁਲਾਈ

Advertisement

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਦੇ ਮੱਦੇਨਜ਼ਰ ਪਾਰਟੀ ਸੱਦੇ ’ਤੇ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਸਕਰਨ ਦਿਓਲ ਪੁਲੀਸ ਨੂੰ ਝਕਾਣੀ ਦੇ ਕੇ ਮੁਹਾਲੀ ਪਹੁੰਚਣ ਵਿੱਚ ਸਫ਼ਲ ਹੋ ਗਿਆ। ਪਰ ਉਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਰੋਕੇ ਜਾਣ ਅਤੇ ਹਿਰਾਸਤ ਵਿੱਚ ਲਏ ਜਾਣ ਮੌਕੇ ਜਸਕਰਨ ਦਿਓਲ ਨੂੰ ਵੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।

ਕੁਝ ਘੰਟੇ ਬਾਅਦ ਪੁਲੀਸ ਹਿਰਾਸਤ ਵਿੱਚੋਂ ਛੁੱਟੇ ਜਸਕਰਨ ਦਿਓਲ ਨੇ ਦੱਸਿਆ ਕਿ ਅਕਾਲੀ ਆਗੂਆਂ ਨੂੰ ਪੰਜਾਬ ਭਰ ਵਿੱਚ ਪੁਲੀਸ ਹਿਰਾਸਤ ਵਿੱਚ ਲੈਣ ਅਤੇ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਸੂਚਨਾ ਮਿਲਣ ’ਤੇ ਉਹ ਸਾਥੀਆਂ ਸਣੇ ਲਿੰਕ ਸੜਕਾਂ ਤੋਂ ਹੁੰਦਾ ਹੋਇਆ ਮੁਹਾਲੀ ਪੁੱਜਣ ’ਚ ਸਫ਼ਲ ਰਿਹਾ। ਇਸ ਦੌਰਾਨ ਉਸ ਦੇ ਕਈ ਸਾਥੀ ਰਾਹ ਵਿੱਚ ਪੁਲੀਸ ਨੇ ਰੋਕ ਲਏ। ਜਸਕਰਨ ਦਿਓਲ ਨੇ ਦੱਸਿਆ ਕਿ ਪਾਰਟੀ ਪ੍ਰੋਗਰਾਮ ਅਨੁਸਾਰ ਜਦੋਂ ਉਹ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਨੂੰ ਵੀ ਹੋਰਨਾਂ ਅਕਾਲੀ ਆਗੂਆਂ ਨਾਲ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।

Advertisement