ਮਾਛੀਵਾੜ: ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਨ ਸੈਕੰਡਰੀ ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਮੈਰਿਟ ਸੂਚੀ ’ਚ ਨਾਮ ਦਰਜ ਕਰਵਾ ਪੰਜਾਬ ਵਿਚੋਂ 7ਵਾਂ ਸਥਾਨ ਹਾਸਲ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਲੀਨ ਕੌਰ ਨੇ ਬਾਰ੍ਹਵੀਂ ਕਾਮਰਸ ਵਿੱਚ 494/500 ਅੰਕ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ ਕਾਮਰਸ ’ਚੋਂ ਗਾਇਤਰੀ ਰਾਜ ਪੁਰੋਹਿਤ ਨੇ 485/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਰਮਨਪ੍ਰੀਤ ਕੌਰ ਨੇ 476/500 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੌਰਾਨ ਸਕੂਲ ਸਟਾਫ਼ ਵੱਲੋਂ ਮੈਰਿਟ ਸੂਚੀ ਵਿਚ ਆਉਣ ਵਾਲੀ ਵਿਦਿਆਰਥਣ ਜਸਲੀਨ ਕੌਰ ਨੂੰ 21 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁੰਦਰਾ, ਸਕੱਤਰ ਗੁਰਨਾਮ ਸਿੰਘ ਨਾਗਰਾ, ਖਜ਼ਾਨਚੀ ਜੇਪੀ ਮੱਕੜ ਤੇ ਪ੍ਰਿੰਸੀਪਲ ਬਲਜੀਤ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ