ਦੌੜ ਵਿੱਚ ਜੈਸਮੀਨ ਕੌਰ ਨੇ ਚਾਂਦੀ ਦਾ ਤਗ਼ਮਾ ਜਿੱਤਿਆ
ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੈਂਟਰ ਪੱਧਰ 'ਤੇ ਕਰਵਾਏ ਅੰਡਰ-11 ਦੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਮੱਲਾਂ ਮਾਰੀਆਂ। ਪ੍ਰਿੰਸੀਪਲ ਸੁਪ੍ਰਿਆ ਖੁਰਾਨਾ ਨੇ ਦੱਸਿਆ ਕਿ ਸਕੂਲ ਦੇ ਇਨ੍ਹਾਂ ਖਿਡਾਰੀਆਂ...
ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੈਂਟਰ ਪੱਧਰ 'ਤੇ ਕਰਵਾਏ ਅੰਡਰ-11 ਦੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਮੱਲਾਂ ਮਾਰੀਆਂ। ਪ੍ਰਿੰਸੀਪਲ ਸੁਪ੍ਰਿਆ ਖੁਰਾਨਾ ਨੇ ਦੱਸਿਆ ਕਿ ਸਕੂਲ ਦੇ ਇਨ੍ਹਾਂ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗ਼ਮੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ 200 ਮੀਟਰ ਦੌੜ ਵਿੱਚ ਜੈਸਮੀਨ ਕੌਰ ਨੇ ਚਾਂਦੀ ਦਾ ਤਗ਼ਮਾ ਜਿੱਤਿਆ। ਇਸ ਤੋਂ ਇਲਾਵਾ 600 ਮੀਟਰ ਦੀ ਦੌੜ ਵਿੱਚ ਨਵਜੋਤ ਸਿੰਘ ਨੇ ਸੋਨੇ ਦਾ ਜਦਕਿ ਕੀਰਤੀ ਨੇ ਚਾਂਦੀ ਦਾ ਅਤੇ ਜੈਸਮੀਨ ਕੌਰ ਨੇ ਕਾਂਸੀ ਦਾ ਤਗ਼ਮਾ ਪ੍ਰਾਪਤ ਕੀਤਾ। ਰੱਸਾਕਸ਼ੀ ਵਿੱਚ ਨਵਜੋਤ ਸਿੰਘ, ਤਰੁਣ ਅਰੋੜਾ, ਕਰਨਵੀਰ ਸਿੰਘ, ਮੇਹਰ ਸਿੰਘ, ਪ੍ਰਭਦੀਪ ਸਿੰਘ, ਪ੍ਰਭਸਿਮਰਨ ਸਿੰਘ, ਪਵਨਦੀਪ ਸਿੰਘ ਅਤੇ ਅਵਨੂਰ ਸਿੰਘ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦੇ ਤਗ਼ਮੇ ਜਿੱਤੇ। ਰਿਲੇਅ ਦੌੜ ਵਿੱਚ ਨਵਜੋਤ ਸਿੰਘ, ਕਰਨਵੀਰ ਸਿੰਘ, ਪ੍ਰਭਦੀਪ ਸਿੰਘ ਅਤੇ ਪ੍ਰਭਸਿਮਰਨ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗ਼ਮੇ ਆਪਣੇ ਨਾਮ ਕੀਤੇ। ਲੰਬੀ ਛਾਲ ਵਿੱਚ ਨਵਜੋਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕਰ ਕਾਂਸੀ ਦਾ ਤਗ਼ਮਾ ਜਿੱਤਿਆ। ਸ਼ਾਟ ਪੁੱਟ ਵਿੱਚ ਪ੍ਰਭਸਿਮਰਨ ਸਿੰਘ ਅਤੇ ਜਸਮੀਤ ਕੌਰ ਨੇ ਤੀਸਰੇ ਸਥਾਨ ’ਤੇ ਰਹਿ ਕੇ ਕਾਂਸੀ ਦੇ ਤਗ਼ਮੇ ਹਾਸਲ ਕੀਤੇ। ਪ੍ਰਿੰਸੀਪਲ ਖੁਰਾਣਾ ਨੇ ਸਕੂਲ ਪੁੱਜਣ ’ਤੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਅਤੇ ਭਵਿੱਖ ਵਿੱਚ ਹੋਰ ਜਿੱਤਾਂ ਦਰਜ ਕਰਨ ਲਈ ਪ੍ਰੇਰਿਤ ਕੀਤਾ।