ਕੁਇਜ਼ ’ਚ ਜਸਨੂਰ, ਪ੍ਰਭਜੋਤ ਤੇ ਭਵਦੀਪ ਅੱਵਲ
ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਕੁਇਜ਼ ਸਥਾਨਕ ਪ੍ਰਤਾਪ ਕਾਲਜ ਆਫ ਐਜੂਕੇਸ਼ਨ ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚੋਂ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਦੱਸਿਆ ਕਿ...
ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਕੁਇਜ਼ ਸਥਾਨਕ ਪ੍ਰਤਾਪ ਕਾਲਜ ਆਫ ਐਜੂਕੇਸ਼ਨ ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚੋਂ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਦੱਸਿਆ ਕਿ ਮੁਕਾਬਲਿਆਂ ਦੇ ਸੰਚਾਲਨ ਵਿੱਚ ਕਾਲਜ ਪ੍ਰਸ਼ਾਸਨ ਦੁਆਰਾ ਸੁਹਿਰਦ ਭੂਮਿਕਾ ਨਿਭਾਈ ਗਈ।
ਇਨ੍ਹਾਂ ਮੁਕਾਬਲਿਆਂ ਲਈ ਤਿੰਨ ਵਰਗ ਨਿਰਧਾਰਤ ਕੀਤੇ ਗਏ ਸਨ। ਵਰਗ ‘ੳ’ ਵਿੱਚ ਅੱਠਵੀਂ ਤੱਕ, ਵਰਗ ‘ਅ’ ਵਿੱਚ ਨੌਵੀਂ ਤੋਂ ਬਾਰ੍ਹਵੀਂ ਅਤੇ ਵਰਗ ‘ੲ’ ਵਿੱਚ ਗ੍ਰੈਜੂਏਸ਼ਨ ਤੱਕ ਦੇ ਵਿਦਿਆਰਥੀ ਹਿੱਸਾ ਲਿਆ। ਲੁਧਿਆਣਾ ਜ਼ਿਲ੍ਹੇ ਦੇ ਮੁਕਾਬਲਿਆਂ ਵਿੱਚ ‘ਓ’ ਵਰਗ ਵਿੱਚ ਜਸਨੂਰ ਕੌਰ, ਮਹਿਕਪ੍ਰੀਤ ਕੌਰ, ਰਾਜਦੀਪ ਕੌਰ, ਵਰਗ ‘ਅ’ ਵਿੱਚ ਪ੍ਰਭਜੋਤ ਕੌਰ, ਜਸਵਿੰਦਰ ਕੌਰ, ਨੂਰਦੀਪ ਕੌਰ ਅਤੇ ‘ੲ’ ਵਰਗ ਵਿੱਚ ਭਵਦੀਪ ਸਿੰਘ, ਬਿਕਰਮਜੀਤ ਸਿੰਘ, ਗੀਤਾ ਲੋਸ਼ੀ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਜੇਤੂ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਸਨਮਾਨਿਆ ਗਿਆ। ਇਨਾਮ ਪ੍ਰਦਾਨ ਕਰਨ ਵੇਲੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਪਰਵੀਨ ਅਤੇ ਰੂਪ ਲਾਲ ਵੀ ਮੌਜੂਦ ਸਨ।