ਜਸਪ੍ਰੀਤ ਤੇ ਜੋਬਨਪ੍ਰੀਤ ਨੂੰ ਕੌਮੀ ਗਤਕਾ ਚੈਂਪੀਅਨਸ਼ਿਪ ’ਚ ਸੋਨ ਤਗ਼ਮੇ
ਪੱਤਰ ਪ੍ਰੇਰਕ
ਸਮਰਾਲਾ, 14 ਜੁਲਾਈ
ਕੌਮੀ ਰਾਜਧਾਨੀ ਦਿੱਲੀ ਦੇ ਤਲਕੋਤਰਾ ਸਟੇਡੀਅਮ ਵਿੱਚ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਗਈ 12ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿੱਚ ਬਾਬਾ ਹਸਤ ਲਾਲ ਮਾਡਲ ਸਕੂਲ, ਮਾਦਪੁਰ ਰੋਡ ਖੱਟਰਾਂ ਦੇ ਦੋ ਵਿਦਿਆਰਥੀਆਂ ਜਸਪ੍ਰੀਤ ਸਿੰਘ ਤੇ ਜੋਬਨਪ੍ਰੀਤ ਸਿੰਘ ਚਹਿਲਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਦਿਆਂ ਗੋਲਡ ਮੈਡਲ ਜਿੱਤੇ।
ਸਕੂਲ ਦੇ ਪ੍ਰਧਾਨ ਅਮਰੀਕ ਸਿੰਘ ਬਲਾਲਾ ਨੇ ਦੱਸਿਆ ਕਿ ਸਕੂਲ ਵਿੱਚ ਰੋਜ਼ਾਨਾ ਵਿਦਿਆਰਥੀਆਂ ਨੂੰ ਗਤਕਾ ਸਿਖਲਾਈ ਮਾਹਿਰ ਕੋਚ ਭਵਨਪ੍ਰੀਤ ਸਿੰਘ ਦੁਆਰਾ ਦਿੱਤੀ ਜਾ ਰਹੀ ਹੈ, ਜਿਹਨਾਂ ਦੀ ਬਦੌਲਤ ਵਿਦਿਆਰਥੀ ਅੱਗੇ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਾਪਤੀਆਂ ਕਰਦੇ ਰਹਿਣਗੇ। ਡਾਇਰੈਕਟਰ ਨਿਰਮਲ ਸਿੰਘ ਭੰਗੂ ਜੀ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਆਖਿਆ ਕਿ ਸਕੂਲ ਦਾ ਨਾਮ ਜ਼ਿਲੇ ਵਿੱਚ ਤੇ ਪੂਰੇ ਪੰਜਾਬ ਵਿੱਚ ਸਾਡੇ ਹੋਣਹਾਰ ਵਿਦਿਆਰਥੀ ਇਸੇ ਤਰ੍ਹਾਂ ਅੱਗੇ ਵੀ ਚਮਕਾਉਂਦੇ ਰਹਿਣਗੇ। ਇਸ ਮੌਕੇ ਪ੍ਰਿੰਸੀਪਲ ਅਮਨਪ੍ਰੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਇਸੇ ਤਰ੍ਹਾਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।