DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜਸਪ੍ਰੀਤ ਸਿੰਘ ਸਮਰਾਲਾ ਬਾਰ ਐਸੋਸੀਏਸ਼ਨ ਦੇ ਮੁੜ ਪ੍ਰਧਾਨ ਬਣੇ

ਇੱਥੋਂ ਦੀ ਬਾਰ ਐਸੋਸੀਏਸ਼ਨ ਦੀ ਚੋਣ ਵਿੱਚ ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ ਨੇ ਆਪਣੇ ਵਿਰੋਧੀ ਅਮਿਤ ਸ਼ਰਮਾ ਨੂੰ ਹਰਾ ਕੇ ਚੌਥੀ ਵਾਰ ਬਾਰ ਐਸੋਸੀਏਸ਼ਨ ਸਮਰਾਲਾ ਦੀ ਪ੍ਰਧਾਨਗੀ ਦਾ ਅਹੁਦਾ ਹਾਸਲ ਕਰ ਲਿਆ ਹੈ। ਚੋਣ ਪ੍ਰਕਿਰਿਆ ਦੌਰਾਨ ਮਦਨ ਗੋਪਾਲ ਪ੍ਰਾਸ਼ਰ ਨੇ...

  • fb
  • twitter
  • whatsapp
  • whatsapp
featured-img featured-img
ਨਵੇਂ ਚੁਣੇ ਗਏ ਪ੍ਰਧਾਨ ਜਸਪ੍ਰੀਤ ਸਿੰਘ ਕਲਾਲਮਾਜਰਾ ਆਪਣੇ ਸਾਥੀਆਂ ਦੇ ਨਾਲ।
Advertisement

ਇੱਥੋਂ ਦੀ ਬਾਰ ਐਸੋਸੀਏਸ਼ਨ ਦੀ ਚੋਣ ਵਿੱਚ ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ ਨੇ ਆਪਣੇ ਵਿਰੋਧੀ ਅਮਿਤ ਸ਼ਰਮਾ ਨੂੰ ਹਰਾ ਕੇ ਚੌਥੀ ਵਾਰ ਬਾਰ ਐਸੋਸੀਏਸ਼ਨ ਸਮਰਾਲਾ ਦੀ ਪ੍ਰਧਾਨਗੀ ਦਾ ਅਹੁਦਾ ਹਾਸਲ ਕਰ ਲਿਆ ਹੈ। ਚੋਣ ਪ੍ਰਕਿਰਿਆ ਦੌਰਾਨ ਮਦਨ ਗੋਪਾਲ ਪ੍ਰਾਸ਼ਰ ਨੇ ਰਿਟਰਨਿੰਗ ਅਫ਼ਸਰ ਅਤੇ ਐਡਵੋਕੇਟ ਭੁਵਨੇਸ਼ ਖੇੜਾ ਨੇ ਅਸਿਸਟੈਂਟ ਰਿਟਰਨਿੰਗ ਅਫ਼ਸਰ ਵਜੋਂ ਡਿਊਟੀ ਨਿਭਾਈ। ਪ੍ਰਧਾਨਗੀ ਦੇ ਅਹੁਦੇ ਲਈ ਹੋਏ ਮੁਕਾਬਲੇ ਵਿੱਚ ਜਸਪ੍ਰੀਤ ਸਿੰਘ ਕਲਾਲ ਮਾਜਰਾ ਨੂੰ 94 ਵੋਟਾਂ, ਜਦਕਿ ਉਨ੍ਹਾਂ ਦੇ ਵਿਰੋਧੀ ਅਮਿਤ ਸ਼ਰਮਾ ਨੂੰ 30 ਵੋਟਾਂ ਪ੍ਰਾਪਤ ਹੋਈਆਂ। ਇਸੇ ਤਰ੍ਹਾਂ ਵਾਈਸ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿੱਚ ਗੁਰਜੀਤ ਸਿੰਘ ਜੇਤੂ ਰਹੇ। ਉਨ੍ਹਾਂ ਨੂੰ 73 ਵੋਟਾਂ ਮਿਲੀਆਂ, ਜਦਕਿ ਉਨ੍ਹਾਂ ਦੇ ਵਿਰੋਧੀ ਵਿਪਨ ਖੇੜਾ ਨੂੰ 43 ਵੋਟਾਂ ਪ੍ਰਾਪਤ ਹੋਈਆਂ। ਚੋਣ ਦੌਰਾਨ 8 ਵੋਟਾਂ ‘ਨੋਟਾ’ ਨੂੰ ਪਈਆਂ, ਜਦਕਿ ਇੱਕ ਵੋਟ ਰੱਦ ਹੋਈ। ਐਡਵੋਕੇਟ ਕਲਾਲ ਮਾਜਰਾ ਨੇ ਕਿਹਾ ਕਿ ਵਕੀਲ ਭਾਈਚਾਰੇ ਵੱਲੋਂ ਉਨ੍ਹਾਂ ’ਤੇ ਮੁੜ ਜਤਾਇਆ ਗਿਆ ਵਿਸ਼ਵਾਸ, ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ।

Advertisement
Advertisement
×