ਅਥਲੈਟਿਕਸ ’ਚ ਜਸਵਿੰਦਰ ਦਾ ਸ਼ਾਨਦਾਰ ਪ੍ਰਦਰਸ਼ਨ
ਇਥੋਂ ਦੇ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਬਾਰ੍ਹਵੀਂ ਕਮਰਸ ਦੇ ਵਿਦਿਆਰਥੀ ਜਸਵਿੰਦਰ ਸਿੰਘ ਨੇ ਖੰਨਾ ਜ਼ੋਨ ਅਥਲੈਟਿਕਸ ਮੀਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 1500 ਮੀਟਰ ਰੇਸ ਵਿੱਚ ਸਿਲਵਰ ਮੈਡਲ ਅਤੇ 3000 ਮੀਟਰ ਰੇਸ...
Advertisement
ਇਥੋਂ ਦੇ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਬਾਰ੍ਹਵੀਂ ਕਮਰਸ ਦੇ ਵਿਦਿਆਰਥੀ ਜਸਵਿੰਦਰ ਸਿੰਘ ਨੇ ਖੰਨਾ ਜ਼ੋਨ ਅਥਲੈਟਿਕਸ ਮੀਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 1500 ਮੀਟਰ ਰੇਸ ਵਿੱਚ ਸਿਲਵਰ ਮੈਡਲ ਅਤੇ 3000 ਮੀਟਰ ਰੇਸ ਵਿੱਚ ਗੋਲਡ ਮੈਡਲ ਜਿੱਤਿਆ। ਇਸ ਉਪਲਬਧੀ ਨਾਲ ਸਿਰਫ ਵਿਦਿਆਰਥੀ ਹੀ ਨਹੀਂ, ਸਗੋਂ ਸਕੂਲ ਦੇ ਅਧਿਆਪਕ, ਪ੍ਰਬੰਧਕਾਂ ਅਤੇ ਸਾਰੇ ਵਿਦਿਆਰਥੀਆਂ ਨੂੰ ਵੀ ਗੌਰਵ ਮਹਿਸੂਸ ਹੋ ਰਿਹਾ ਹੈ। ਇਸ ਸ਼ਾਨਦਾਰ ਉਪਲਬਧੀ ਲਈ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ, ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ, ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਜਸਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੱਤੀ।
Advertisement
Advertisement
×