ਪੱਤਰ ਪ੍ਰੇਰਕ
ਪਾਇਲ, 9 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਘਲੋਟੀ ਤੋਂ ਵੱਡਾ ਜਥਾ ਰਵਨਦੀਪ ਸਿੰਘ ਘਲੋਟੀ ਅਤੇ ਹਰਜੀਤ ਸਿੰਘ ਘਲੋਟੀ ਦੀ ਅਗਵਾਈ ਹੇਠ ਪਿੰਡ ਕੋਟ ਆਗਾ ਵਿੱਚ ਚੱਲ ਰਹੇ ਪੱਕੇ ਮੋਰਚੇ ’ਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਬਲਾਕ ਪ੍ਰਧਾਨ ਪਰਮਵੀਰ ਸਿੰਘ ਘਲੋਟੀ ਨੇ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਅਧੀਨ ਜੰਮੂ-ਕਟੜਾ ਹਾਈਵੇਅ ਲਈ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਐਕੁਵਾਇਰ ਨਹੀਂ ਕਰਨ ਦਿੱਤੀਆਂ ਜਾਣਗੀਆਂ।