ਪੱਤਰ ਪ੍ਰੇਰਕ
ਕੁੱਪ ਕਲਾਂ, 22 ਅਗਸਤ
ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਹਿਮਦਗੜ੍ਹ ਦੇ ਕਿਸਾਨਾਂ ਦਾ ਜਥਾ ਪਿੰਡ ਕੁੱਪ ਖੁਰਦ ਤੋਂ ਰਵਾਨਾ ਹੋਇਆ। ਜਾਣਕਾਰੀ ਦਿੰਦਿਆਂ ਇਕਾਈ ਪ੍ਰਧਾਨ ਬਲਦੀਪ ਸਿੰਘ, ਊਧਮ ਸਿੰਘ, ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਕੁੱਪ ਖੁਰਦ ਦੇ ਸਰਪੰਚ ਸੁਰਜੀਤ ਸਿੰਘ ਅਤੇ ਨੰਬਰਦਾਰਾਂ ਦੇ ਸਹਿਯੋਗ ਨਾਲ ਦਿੱਲੀ ’ਚ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਉਣ ਲਈ ਜਥਾ ਰਵਾਨਾ ਕੀਤਾ ਗਿਆ। ਕਿਸਾਨਾਂ ਨੇ ਆਖਿਆ ਕਿ ਦਿੱਲੀ ਵਿੱਚ ਹੋਈ ਭਾਰੀ ਬਰਸਾਤ ਕਾਰਨ ਕਿਸਾਨਾਂ ਨੂੰ ਲੰਗਰ ਪਕਾਉਣ ਵਿੱਚ ਮੁਸ਼ੱਕਤ ਕਰਨੀ ਪੈ ਰਹੀ ਸੀ, ਜਿਸ ਕਾਰਨ ਸੁੱਕੇ ਰਾਸ਼ਨ ਸਮੇਤ ਬਿਸਕੁਟ, ਗੈਸ ਚੁੱਲ੍ਹਾ ਨੂੰ ਇਸ ਵਾਰ ਅਹਿਮੀਅਤ ਦਿੱਤੀ ਗਈ ਹੈ। ਇਸ ਮੌਕੇ ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਦਵਿੰਦਰ ਸਿੰਘ, ਚੈਂਚਲ ਸਿੰਘ, ਸੁਖਦੀਪ ਸਿੰਘ, ਪੂਰਨ ਸਿੰਘ, ਸੰਤੋਖ ਸਿੰਘ, ਮਸਤਾਨ ਸਿੰਘ, ਹਾਕਮ ਸਿੰਘ, ਜੀਤ ਸਿੰਘ ਆਦਿ ਕਿਸਾਨ ਰਵਾਨਾ ਹੋਏ।