ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਮਾਰਚ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਉਦੋਂ ਮੁੜ ਵੱਡਾ ਬਲ ਮਿਲਿਆ ਜਦੋਂ ਪਾਰਟੀ ਛੱਡਣ ਵਾਲੇ ਨੌਜਵਾਨ ਆਗੂ ਜਤਿੰਦਰ ਸਿੰਘ ਮਹਿਲ ਕਲਾਂ ਆਪਣੇ ਸੈਂਕੜੇ ਸਾਥੀਆਂ ਸਮੇਤ ਮੁੜ ਪਾਰਟੀ ਵਿੱਚ ਸ਼ਾਮਲ ਹੋ ਗਏ। ਇੱਥੇ ਹੋਈ ਇਕ ਮੀਟਿੰਗ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਮਹਿੰਦਰਪਾਲ ਸਿੰਘ, ਹਰਪਾਲ ਸਿੰਘ ਬਲੇਰ, ਹਰਭਜਨ ਸਿੰਘ ਕਸ਼ਮੀਰੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਸਿਰੋਪਾਓ ਭੇਟ ਕੀਤਾ ਅਤੇ ਵੱਡੀ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰੋ. ਮਹਿੰਦਰਪਾਲ ਸਿੰਘ ਅਤੇ ਬਲੇਰ ਨੇ ਕਿਹਾ ਕਿ ਪਾਰਟੀ ਨੇ ਆਪਣੇ ਪੁਰਾਣੇ ਵਰਕਰਾਂ ਦੀ ਹਮੇਸ਼ਾਂ ਕਦਰ ਕੀਤੀ ਹੈ। ਉਨ੍ਹਾਂ ਕਿਹਾ ਕਿ ਹੋਰ ਕਈ ਆਗੂ ਜਿੱਥੇ ਘਰ ਵਾਪਸੀ ਕਰ ਰਹੇ ਹਨ ਉੱਥੇ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ।