ਜਵੱਦੀ ਟਕਸਾਲ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵੱਲੋਂ ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਪਾਣੀ ਦੀ ਮਾਰ ਝੱਲ ਰਹੇ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਦੀ ਮਦਦ ਲਈ ਰਾਹਤ ਸਮੱਗਰੀ ਭੇਜੀ ਗਈ ਹੈ। ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ ਵੱਲੋਂ ਸੰਗਤ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਦੀ ਮਦਦ ਲਈ ਇਕੱਤਰ ਗਈ ਰਾਹਤ ਸਮੱਗਰੀ ਦੀਆਂ ਕਿੱਟਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਸਰਹੱਦੀ ਇਲਾਕੇ ਦੇ ਪਿੰਡਾਂ ਅੰਦਰ ਸਥਾਪਿਤ ਕੀਤੇ ਗਏ ਰਾਹਤ ਕੈਪਾਂ ਵਿੱਚ ਪਹੁੰਚਾਣ ਵਾਲੇ ਵਾਲੰਟੀਅਰਾਂ ਦੀ ਟੀਮ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਦੌਰਾਨ ਸੰਤ ਬਾਬਾ ਅਮੀਰ ਸਿੰਘ ਨੇ ਦੱਸਿਆ ਕਿ ਅਜਨਾਲਾ ਤੇ ਡੇਰਾ ਬਾਬਾ ਨਾਨਕ ਦੇ ਸਰਹੱਦੀ ਖੇਤਰ ਦੇ 50 ਤੋਂ ਵੱਧ ਪਿੰਡ ਜੋ ਇਸ ਵੇਲੇ ਪੂਰੀ ਤਰ੍ਹਾਂ ਪਾਣੀ ਨਾਲ ਪ੍ਰਭਾਵਿਤ ਹੋਏ ਹਨ, ਉੱਥੋਂ ਦੇ ਸਥਾਨਕ ਨਿਵਾਸੀਆਂ ਨੂੰ ਸੁਰੱਖਿਅਤ ਕਰਨ, ਦਵਾਈਆਂ, ਰਾਸ਼ਨ, ਪੀਣ ਵਾਲਾ ਪਾਣੀ ਅਤੇ ਮੁੱਢਲੀਆਂ ਲੋੜਾਂ ਦਾ ਘਰੇਲੂ ਸਾਮਾਨ, ਪਸ਼ੂਆਂ ਲਈ ਹਰਾ ਤੇ ਸੁੱਕਾ ਚਾਰਾ ਉਪਲੱਬਧ ਕਰਵਾਉਣ ਵਿੱਚ ਜਵੱਦੀ ਟਕਸਾਲ ਦੇ ਵਾਲੰਟੀਅਰ ਪੂਰੀ ਤਨਦੇਹੀ ਨਾਲ ਸੇਵਾ ਕਾਰਜਾਂ ਵਿੱਚ ਜੁਟੇ ਹੋਏ ਹਨ ਅਤੇ ਰਾਹਤ ਕਾਰਜਾਂ ਵਿੱਚ ਆਪਣਾ ਮੋਹਰੀ ਯੋਗਦਾਨ ਪਾ ਰਹੇ ਹਨ।