ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਮਈ
ਥਾਣਾ ਸਾਹਨੇਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ, ਜਿਸ ਨੇ ਆਪਣੇ ਚਾਚੇ ਦੀ ਜੇਸੀਬੀ ਮਸ਼ੀਨ ਜਾਅਲੀ ਕਾਗਜ਼ਾਤ ਪੇਸ਼ ਕਰ ਕੇ ਧੋਖੇ ਨਾਲ ਆਪਣੇ ਨਾਂ ਤਬਦੀਲ ਕਰਵਾ ਲਈ ਹੈ। ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲੀਸ ਨੂੰ ਪਿੰਡ ਲੱਖਾ ਵਾਸੀ ਹਰਚੰਦ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਗੁਰਜੀਤ ਸਿੰਘ ਦੇ ਨਾਮ ’ਤੇ ਇੱਕ ਜੇਸੀਬੀ ਮਸ਼ੀਨ ਹੈ। ਉਸ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਭਤੀਜੇ ਕੁਲਵੰਤ ਸਿੰਘ ਨੇ ਜਾਅਲੀ ਦਸਤਾਵੇਜ਼ ਪੇਸ਼ ਕਰ ਕੇ ਆਰਟੀਓ ਲੁਧਿਆਣਾ ਰਾਹੀਂ ਏਜੰਟਾਂ ਦੀ ਕਥਿਤ ਮਿਲੀਭੁਗਤ ਨਾਲ ਮਸ਼ੀਨ ਆਪਣੇ ਨਾਂ ਤਬਦੀਲ ਕਰਵਾ ਲਈ ਹੈ। ਥਾਣੇਦਾਰ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।