ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਸਤੰਬਰ
ਥਾਣਾ ਟਿੱਬਾ ਅਧੀਨ ਇਲਾਕੇ ਦੇ ਇੱਕ ਘਰ ਵਿੱਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਹੋ ਗਏ। ਪ੍ਰੇਮ ਵਿਹਾਰ ਵਾਸੀ ਸ਼ੋਭਾ ਸ਼ਰਮਾ ਨੇ ਦੱਸਿਆ ਕਿ ਜਦੋਂ ਉਹ ਬਾਜ਼ਾਰ ਤੋਂ ਵਾਪਸ ਆਈ ਤਾਂ ਘਰ ਅੰਦਰਲੇ ਕਮਰੇ ਵਿੱਚ ਸਾਮਾਨ ਖਿਲਰਿਆ ਹੋਇਆ ਸੀ। ਪੜਤਾਲ ਕਰਨ ’ਤੇ ਪਤਾ ਲੱਗਾ ਕਿ ਨਾਮਲੂਮ ਵਿਅਕਤੀ ਕਮਰੇ ਵਿੱਚ ਪਈ ਅਲਮਾਰੀ ਦਾ ਲਾਕਰ ਤੋੜ ਕੇ ਲਾਕਰ ਵਿਚੋਂ 7-8 ਤੋਲੇ ਸੋਨੇ ਦੇ ਗਹਿਣੇ ਅਤੇ 50 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਕੇ ਲੈ ਗਏ। ਥਾਣੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।