ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਸਤੰਬਰ
ਥਾਣਾ ਫੋਕਲ ਪੁਆਇੰਟ ਦੀ ਪੁਲੀਸ ਨੂੰ ਵਿਭਾਸ ਪਾਠਕ ਨੇ ਦੱਸਿਆ ਕਿ ਉਹ ਆਪਣੀ ਪਤਨੀ ਕੋਮਲ ਪਾਠਕ ਅਤੇ ਲੜਕੀ ਅਰਾਧਿਆ ਨਾਲ ਮੋਟਰਸਾਈਕਲ ’ਤੇ ਪਿੰਡ ਜੰਡਿਆਲੀ ਦੇ ਕੱਚੇ ਰਸਤੇ ਰਾਹੀਂ ਘਰ ਵਾਪਸ ਆ ਰਿਹਾ ਸੀ ਤਾਂ ਲੈਮਨ ਮੋਟਰਜ਼ ਜੰਡਿਆਲੀ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਹਥਿਆਰ ਦਿਖਾਕੇ ਉਸ ਦੀ ਪਤਨੀ ਦੀਆਂ ਕੰਨਾਂ ਦੀਆਂ ਵਾਲੀਆਂ, ਮੰਗਲਸੂਤਰ ਅਤੇ ਉਸਦਾ ਮੋਬਾਈਲ ਖੋਹ ਲਿਆ ਅਤੇ ਫ਼ਰਾਰ ਹੋ ਗਏ। ਹੌਲਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।