ਝਾੜ ਸਾਹਿਬ ਕਾਲਜ ਦੀ ਵਿਦਿਆਰਥਣ ਨੇ ’ਵਰਸਿਟੀ ਮੈਰਿਟ ’ਚੋਂ ਚੌਥੇ ਸਥਾਨ ’ਤੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਬੀ.ਐੱਸ.ਸੀ. (ਐੱਫ.ਡੀ.) ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਵਿਦਿਆਰਥਣ ਰਾਜਦੀਪ ਕੌਰ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਬੀ.ਐੱਸ.ਸੀ. (ਐੱਫ.ਡੀ.) ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਵਿਦਿਆਰਥਣ ਰਾਜਦੀਪ ਕੌਰ ਨੇ 95.16 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਯੂਨੀਵਰਸਿਟੀ ਪੱਧਰ ’ਤੇ ਚੌਥਾ ਅਤੇ ਕਾਲਜ ’ਚੋਂ ਪਹਿਲਾ ਸਥਾਨ, ਗੁਰਲੀਨ ਕੌਰ ਨੇ 92.16 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਦੂਜਾ ਅਤੇ ਪਰਨੀਤ ਕੌਰ ਨੇ 88.33 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੀ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਵਿਦਿਆਰਥਣਾਂ, ਸਟਾਫ਼ ਮੈਂਬਰ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸੰਸਥਾ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੀ ਪੂਰਤੀ ਲਈ ਸਦਾ ਯਤਨਸ਼ੀਲ ਰਹਿੰਦੀ ਹੈ।
Advertisement
Advertisement