ਝਾੜ ਸਾਹਿਬ ਕਾਲਜ ਦਾ ਨਤੀਜਾ ਸ਼ਾਨਦਾਰ
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਬੀਏ ਸਮੈਸਟਰ ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਸੁਖਵੀਰ ਕੌਰ ਨੇ 79.16 ਫ਼ੀਸਦ ਅੰਕਾਂ ਨਾਲ ਪਹਿਲਾ, ਸੰਦੀਪ ਕੌਰ ਨੇ 78.3 ਫ਼ੀਸਦ ਅੰਕਾਂ ਨਾਲ...
Advertisement
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਬੀਏ ਸਮੈਸਟਰ ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਸੁਖਵੀਰ ਕੌਰ ਨੇ 79.16 ਫ਼ੀਸਦ ਅੰਕਾਂ ਨਾਲ ਪਹਿਲਾ, ਸੰਦੀਪ ਕੌਰ ਨੇ 78.3 ਫ਼ੀਸਦ ਅੰਕਾਂ ਨਾਲ ਦੂਜਾ ਤੇ ਸੰਗੀਤਾ ਰਾਣੀ ਨੇ 76.3 ਫ਼ੀਸਦ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਵਿਦਿਆਰਥਣਾਂ ਅਤੇ ਸਟਾਫ਼ ਮੈਂਬਰ, ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸੰਸਥਾ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੀ ਪੂਰਤੀ ਲਈ ਸਦਾ ਯਤਨਸ਼ੀਲ ਰਹਿੰਦੀ ਹੈ। ਕਾਲਜ ਦੀ ਲੋਕਲ ਮੇਨੈਜਿੰਗ ਕਮੇਟੀ ਨੇ ਵੀ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ।
Advertisement
Advertisement
×