ਝਾੜ ਸਾਹਿਬ ਕਾਲਜ ਦਾ ਨਤੀਜਾ ਸ਼ਾਨਦਾਰ
ਪੱਤਰ ਪ੍ਰੇਰਕ ਸਮਰਾਲਾ, 2 ਜੁਲਾਈ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਬੀ.ਐੱਸ.ਸੀ. (ਐੱਫ.ਡੀ.) ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਬੀ.ਐੱਸ.ਸੀ. (ਐੱਫ.ਡੀ.) ਸਮੈਸਟਰ ਛੇਵੇਂ ਦੀ ਜਸ਼ਨਪ੍ਰੀਤ ਕੌਰ ਨੇ 92.3 ਫੀਸਦ ਅੰਕ ਪ੍ਰਾਪਤ...
Advertisement
ਪੱਤਰ ਪ੍ਰੇਰਕ
ਸਮਰਾਲਾ, 2 ਜੁਲਾਈ
Advertisement
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ, ਝਾੜ ਸਾਹਿਬ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਬੀ.ਐੱਸ.ਸੀ. (ਐੱਫ.ਡੀ.) ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਬੀ.ਐੱਸ.ਸੀ. (ਐੱਫ.ਡੀ.) ਸਮੈਸਟਰ ਛੇਵੇਂ ਦੀ ਜਸ਼ਨਪ੍ਰੀਤ ਕੌਰ ਨੇ 92.3 ਫੀਸਦ ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ ਸਥਾਨ, ਰਮਨਪ੍ਰੀਤ ਕੌਰ ਨੇ 91.61 ਤੇ ਸਿਮਰਨਜੀਤ ਕੌਰ ਨੇ 87.09 ਫ਼ੀਸਦ ਅੰਕ ਹਾਸਲ ਕਰਕੇ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਵਿਦਿਆਰਥਣਾਂ, ਸਟਾਫ਼ ਮੈਂਬਰ ਅਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਸੰਸਥਾ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੀ ਪੂਰਤੀ ਲਈ ਸਦਾ ਯਤਨਸ਼ੀਲ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਭਵਿੱਖ ਵਿੱਚ ਵੀ ਸਾਡੀਆਂ ਵਿਦਿਆਰਥਣਾਂ ਇਸੇ ਤਰ੍ਹਾਂ ਦ੍ਰਿੜ ਮਿਹਨਤ ਅਤੇ ਲਗਨ ਸਦਕਾ ਵਧੀਆ ਨਤੀਜੇ ਪ੍ਰਾਪਤ ਕਰਕੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨਗੀਆਂ।
Advertisement
×